23/01/2024
ਢੰਡਾਰੀ ਖੁਰਦ ਸਥਿਤ ਦੀਪ ਕਾਲੋਨੀ ਇਲਾਕੇ ਵਿਚ ਹਾਈਟੈਂਸ਼ਨ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ 16 ਸਾਲਾ ਲੜਕੇ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਲੜਕੇ ਦੇ ਪੂਰੇ ਸਰੀਰ ਨੂੰ ਅੱਗ ਲੱਗ ਗਈ। ਭਰਾ ਨੇ ਲੋਕਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਪੁਲਿਸ ਨੇ ਮਿ੍ਰਤਕ ਕ੍ਰਿਸ਼ਨ ਸ਼ਰਮਾ (16) ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਰੱਖ ਦਿੱਤਾ ਹੈ। ਮਿ੍ਰਤਕ ਦੇ ਭਰਾ ਰਾਮ ਸ਼ਰਮਾ ਨੇ ਦੱਸਿਆ ਕਿ ਉਸ ਦਾ ਭਰਾ ਘਰ ਦੀ ਤੀਜੀ ਮੰਜ਼ਿਲ ਦੀ ਛੱਤ ’ਤੇ ਗਿਆ ਸੀ ਜਿੱਥੇ ਉਸ ਦਾ ਹੱਥ ਹਾਈਟੈਂਸ਼ਨ ਤਾਰਾਂ ਨਾਲ ਛੂਹ ਗਿਆ ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਜਦੋਂ ਉਹ ਛੱਤ ’ਤੇ ਪੁੱਜਾ ਤਾਂ ਉਸ ਦੇ ਭਰਾ ਦੇ ਪੂਰੇ ਸਰੀਰ ਨੂੰ ਅੱਗ ਲੱਗੀ ਹੋਈ ਸੀ। ਉਸ ਨੇ ਲੋਕਾਂ ਦੀ ਮਦਦ ਨਾਲ ਭਰਾ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ। ਉਥੇ ਲੋਕਾਂ ਨੇ ਦੋਸ਼ ਲਾਇਆ ਕਿ ਪਾਵਰਕਾਮ ਦੀ ਲਾਪਰਵਾਹੀ ਇਹ ਹਾਦਸਾ ਵਾਪਰਿਆ ਹੈ। ਤਾਰ ਨੂੰ ਢਕਿਆ ਹੰੁਦਾ ਤਾਂ ਇਹ ਹਾਦਸਾ ਨਾ ਵਾਪਰਦਾ।
Comments