google-site-verification=ILda1dC6H-W6AIvmbNGGfu4HX55pqigU6f5bwsHOTeM
top of page

15 ਨਾਇਬ ਤਹਿਸੀਲਦਾਰਾਂ ਨੂੰ ਰਿਵਰਟ ਕਰ ਕੇ ਬਣਾਇਆ ਕਾਨੂੰਗੋ ਤੇ ਸੀਨੀਅਰ ਸਹਾਇਕ, ਪੜ੍ਹੋ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮ

03/02/2024

ਪੰਜਾਬ ਸਰਕਾਰ ਨੇ 15 ਨਾਇਬ ਤਹਿਸੀਲਦਾਰਾਂ ਨੂੰ ਰਿਵਰਟ ਕਰਕੇ ਕਾਨੂੰਗੋ ਅਤੇ ਸੀਨੀਅਰ ਸਹਾਇਕ ਬਣਾ ਦਿੱਤਾ ਹੈ। ਮਾਲ ਵਿਭਾਗ ਨੇ ਇਨ੍ਹਾਂ ਕਰਮਚਾਰੀਆਂ ਨੂੰ ਆਰਜ਼ੀ ਤੌਰ ’ਤੇ ਸਾਲ 2022 'ਚ ਪਦਉਨਤ ਕੀਤਾ ਸੀ। ਵਿਸ਼ੇਸ਼ ਮੁੱਖ ਸਕੱਤਰ ਕਮ ਵਿਤ ਕਮਿਸ਼ਨਰ ਮਾਲ ਕੇਏਪੀ ਸਿਨਹਾ ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਇਨ੍ਹਾਂ ਮੁਲਾਜ਼ਮਾਂ ਦੀ ਪਦਉਨਤੀ ਸਿੱਧੀ ਭਰਤੀ ਦੀਆਂ ਅਸਾਮੀਆਂ ਵਿਰੁੱਧ ਆਰਜ਼ੀ ਤੌਰ ’ਤੇ ਇਸ ਸ਼ਰਤ ’ਤੇ ਤਰੱਕੀ ਦਿੱਤੀ ਗਈ ਸੀ ਕਿ ਸਿੱਧੀ ਭਰਤੀ ਦੇ ਉਮੀਦਵਾਰ ਉਪਲਬਧ ਹੋਣ ’ਤੇ ਬਿਨਾਂ ਨੋਟਿਸ ਦਿੱਤੇ ਉਨ੍ਹਾਂ ਦੇ ਮੂਲ ਕਾਡਰ 'ਚ ਰਿਵਰਟ ਕਰ ਦਿੱਤਾ ਜਾਵੇਗਾ।


ਹੁਕਮ ਅਨੁਸਾਰ ਹੁਣ ਸਿੱਧੀ ਭਰਤੀ ਦੇ ਉਮੀਦਵਾਰ ਉਪਲਬਧ ਹੋ ਗਏ ਹਨ ਇਸ ਲਈ ਜਸਦੇਵ ਸਿੰਘ, ਸੁਖਦੇਵ ਸਿੰਘ, ਕੁਲਦੀਪ ਕੌਰ, ਬਲਕਾਰ ਸਿੰਘ, ਗੁਰਜੀਤ ਸਿੰਘ, ਜਗਸੀਰ ਸਿੰਘ, ਰਵਿੰਦਰ ਸਿੰਘ,ਗੁਰਚਰਨ ਸਿੰਘ, ਕਰਮਜੀਤ ਸਿੰਘ, ਗੁਰਪ੍ਰੀਤ ਕੌਰ, ਭੁਪਿੰਦਰ ਸਿੰਘ, ਜਸਪਾਲ ਸਿਘ ਨੂੰ ਕਾਨੂੰਗੋ ਬਣਾ ਦਿੱਤਾ ਹੈ। ਇਹਨਾਂ ਸਾਰਿਆਂ ਨੂੰ ਜਨਵਰੀ ਤੋਂ ਮਾਰਚ 2022 ਵਿਚ ਕਾਨੂੰਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉਨਤ ਕੀਤਾ ਗਿਆ ਸੀ। ਇਸੀ ਤਰ੍ਹਾਂ 23 ਦਸੰਬਰ 2021 ਨੂੰ ਪਦ ਉਨਤ ਕੀਤੇ ਗਏ ਅਮਰਿੰਦਰ ਸਿੰਘ, ਤੇਲਾ ਰਾਮ ਅਤੇ ਹਰਮੀਤ ਸਿੰਘ ਗਿੱਲ ਨੂੰ ਸੀਨੀਅਰ ਸਹਾਇਕ ਵਜੋਂ ਰਿਵਰਟ ਕਰ ਦਿੱਤਾ ਗਿਆ ਹੈ।

Comments


Logo-LudhianaPlusColorChange_edited.png
bottom of page