google-site-verification=ILda1dC6H-W6AIvmbNGGfu4HX55pqigU6f5bwsHOTeM
top of page

26 ਜਨਵਰੀ ਨੂੰ ਤਿਰੰਗਾ ਨਹੀਂ ਲਹਿਰਾਉਣਗੇ ਅਮਨ ਅਰੋੜਾ ! HC ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

16/01/2024

ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਅਦਾਲਤ ਵੱਲੋਂ ਸੁਣਾਈ ਦੋ ਸਾਲ ਦੀ ਸਜ਼ਾ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਅਰੋੜਾ ਦੀ ਸਜ਼ਾ 'ਤੇ ਰੋਕ ਨਹੀਂ ਲਗਾਈ ਗਈ ਤਾਂ ਉਹ ਝੰਡਾ ਨਹੀਂ ਲਹਿਰਾਉਣਗੇ। ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਮੰਤਰੀ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਇਕ ਕੇਸ 'ਚ ਸੁਨਾਮ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ 'ਚ ਝੰਡਾ ਲਹਿਰਾਉਣ ਤੋਂ ਰੋਕਣ ਲਈ ਪੰਜਾਬ-ਹਰਿਆਣਾ ਹਾਈ ਕੋਰਟ 'ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ 'ਤੇ ਅੱਜ ਸੁਣਵਾਈ ਹੋਈ।

ਪਟੀਸ਼ਨ ਦਾਇਰ ਕਰਦੇ ਹੋਏ ਸੰਗਰੂਰ ਨਿਵਾਸੀ ਅਨਿਲ ਕੁਮਾਰ ਤਾਇਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ ਨੇ 2013 'ਚ ਆਪਣੇ ਹੁਕਮਾਂ 'ਚ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਦਾਲਤ ਕਿਸੇ ਲੋਕ ਨੁਮਾਇੰਦੇ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਸੁਣਾਉਂਦੀ ਹੈ ਤਾਂ ਉਹ ਲੋਕ ਨੁਮਾਇੰਦਗੀ ਐਕਟ ਤਹਿਤ ਅਯੋਗ ਮੰਨਿਆ ਜਾਵੇਗਾ।

Comments


Logo-LudhianaPlusColorChange_edited.png
bottom of page