25/02/2024
ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੀ 2 ਸਾਲਾ (2024-2026) ਚੋਣ 3 ਮਾਰਚ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ। ਚੋਣ ਅਧਿਕਾਰੀ ਕੁਲਦੀਪ ਸਿੰਘ ਬੇਦੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਉਪਰੰਤ ਪ੍ਰਧਾਨ ਦੇ ਅਹੁਦੇ ਲਈ ਡਾ. ਸਰਬਜੀਤ ਸਿੰਘ, ਡਾ. ਲਖਵਿੰਦਰ ਸਿੰਘ ਜੌਹਲ, ਬੇਅੰਤ ਕੌਰ ਗਿੱਲ, ਸੀਨੀਅਰ ਮੀਤ ਪ੍ਰਧਾਨ ਲਈ ਡਾ. ਸ਼ਿੰਦਰਪਾਲ ਸਿੰਘ ਅਤੇ ਡਾ. ਪਾਲ ਕੌਰ, ਜਨਰਲ ਸਕੱਤਰ ਲਈ ਡਾ. ਗੁਰਇਕਬਾਲ ਸਿੰਘ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ। ਮੀਤ ਪ੍ਰਧਾਨ ਦੇ ਅਹੁਦੇ ਲਈ ਮਦਨ ਵੀਰਾ, ਤ੍ਰੈਲੋਚਨ ਲੋਚੀ, ਡਾ. ਭਗਵੰਤ ਸਿੰਘ, ਇਕਬਾਲ ਸਿੰਘ ਗੋਦਾਰਾ (ਪੰਜਾਬੋਂ ਬਾਹਰ), ਡਾ. ਗੁਰਚਰਨ ਕੌਰ ਕੋਚਰ, ਤੇਜਿੰਦਰ ਚੰਡਿਹੋਕ, ਡਾ. ਅਰਵਿੰਦਰ ਕੌਰ ਕਾਕੜਾ, ਹਰਜਿੰਦਰ ਸਿੰਘ ਸੂਰੇਵਾਲੀਆ, ਜਸਪਾਲ ਮਾਨਖੇੜਾ, ਭੁਪਿੰਦਰ ਸੰਧੂ ਅਤੇ ਡਾ. ਹਰਵਿੰਦਰ ਸਿੰਘ (ਪੰਜਾਬੋਂ ਬਾਹਰ), ਪ੍ਰਬੰਧਕੀ ਬੋਰਡ ਦੇ ਮੈਂਬਰਾਂ ਦੀ ਚੋਣ ਲਈ ਕਰਮਜੀਤ ਸਿੰਘ ਗਰੇਵਾਲ, ਪ੍ਰੋ. ਸਰਘੀ, ਬਲਬੀਰ ਜਲਾਲਾਬਾਦੀ, ਪਰਮਜੀਤ ਕੌਰ ਮਹਿਕ, ਡਾ. ਨਾਇਬ ਸਿੰਘ ਮੰਡੇਰ (ਪੰਜਾਬੋਂ ਬਾਹਰ), ਡਾ. ਗੁਰਵਿੰਦਰ ਸਿੰਘ ਅਮਨ, ਹਰਦੀਪ ਢਿੱਲੋਂ, ਬਲਜੀਤ ਪਰਮਾਰ (ਬਾਕੀ ਭਾਰਤ), ਸਹਿਜਪ੍ਰੀਤ ਸਿੰਘ ਮਾਂਗਟ, ਦੀਪ ਜਗਦੀਪ ਸਿੰਘ, ਕਰਮ ਸਿੰਘ ਜ਼ਖ਼ਮੀ, ਸੁਖਵਿੰਦਰ ਸਿੰਘ ਲੋਟੇ, ਅਮਰਜੀਤ ਕੌਰ ਅਮਰ, ਬਲਰਾਜ ਓਬਰਾਏ ਬਾਜ਼ੀ, ਕੰਵਰਜੀਤ ਭੱਠਲ, ਹਰਵਿੰਦਰ ਸਿੰਘ, ਜਗਦੀਸ਼ ਰਾਏ ਕੁਲਰੀਆਂ, ਪ੍ਰੋ. ਹਰਜਿੰਦਰ ਸਿੰਘ (ਪੰਜਾਬੋਂ ਬਾਹਰ), ਡਾ. ਬਲਵਿੰਦਰ ਸਿੰਘ ਚਹਿਲ, ਰਣਜੀਤ ਗੌਰਵ, ਪੇ੍ਰਮ ਸਾਹਿਲ (ਬਾਕੀ ਭਾਰਤ), ਨਵਤੇਜ ਗੜ੍ਹਦੀਵਾਲਾ, ਡਾ. ਹਰੀ ਸਿੰਘ ਜਾਚਕ, ਸ਼ਬਦੀਸ਼, ਸੰਤੋਖ ਸਿੰਘ ਸੁੱਖੀ, ਨਰਿੰਦਰ ਪਾਲ ਕੌਰ, ਵਾਹਿਦ ਉਰਫ ਸਤਨਾਮ ਸਿੰਘ, ਵਰਗਿਸ ਸਲਾਮਤ, ਸੰਜੀਵਨ ਸਿੰਘ, ਗੁਰਸੇਵਕ ਸਿੰਘ ਢਿੱਲੋਂ ਕਵੀਸ਼ਰ, ਡਾ. ਰੋਜ਼ੀ ਸਿੰਘ, ਡਾ. ਜੀਵਨ ਜੋਤੀ ਸ਼ਰਮਾ, ਕੰਵਲਜੀਤ ਸਿੰਘ ਕੁਟੀ ਅਤੇ ਡਾ. ਨਰੇਸ਼ ਕੁਮਾਰ ਮੈਦਾਨ ਵਿਚ ਹਨ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਗੁਪਤ ਵੋਟਾਂ ਰਾਹੀਂ 3 ਮਾਰਚ ਨੂੰ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਕਰ ਕੇ ਸਾਰੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।
Comentários