24 APRIL,2022
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੋਸਟ ਵਾਂਟੇਡ ਅੱਤਵਾਦੀ ਮਾਡਿਊਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਤਵਾਦੀ ਦੀ ਪਛਾਣ ਚਰਨਜੀਤ ਸਿੰਘ ਉਰਫ ਪਟਿਆਲਵੀ ਵਜੋਂ ਹੋਈ ਹੈ, ਜੋ ਪਿਛਲੇ 12 ਸਾਲਾਂ ਤੋਂ ਵੱਖ-ਵੱਖ ਤਰੀਕਿਆਂ ਨਾਲ ਗ੍ਰਿਫਤਾਰੀ ਤੋਂ ਬਚ ਰਿਹਾ ਸੀ।
ਡੀਆਈਜੀ ਏਜੀਟੀਐਫ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਪਿੰਡ ਬੂਟਾ ਸਿੰਘ ਵਾਲਾ ਦਾ ਰਹਿਣ ਵਾਲਾ ਮੁਲਜ਼ਮ ਚਰਨਜੀਤ 2010 ਵਿੱਚ ਭਗੌੜਾ ਐਲਾਨਿਆ ਗਿਆ ਸੀ। ਸੂਚਨਾ ਦੇ ਆਧਾਰ ‘ਤੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਪਟਿਆਲਵੀ ਨੂੰ ਡੇਰਾਬਸੀ ਦੇ ਪਿੰਡ ਲਾਲੀ ਦੇ ਗੁਰਦੁਆਰਾ ਸਾਹਿਬ ਨੇੜਿਓਂ ਗ੍ਰਿਫ਼ਤਾਰ ਕੀਤਾ।
ਪਟਿਆਲਵੀ ਪੱਛਮੀ ਬੰਗਾਲ ਦੇ ਖੜਗਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਵਜੋਂ ਰਹਿ ਰਿਹਾ ਸੀ। ਉਸ ਕੋਲੋਂ ਪੱਛਮੀ ਬੰਗਾਲ ਦੇ ਪਤੇ ‘ਤੇ ਵੱਖ-ਵੱਖ ਪਛਾਣ ਪੱਤਰ ਬਰਾਮਦ ਹੋਏ ਹਨ। ਭੁੱਲਰ ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ। ਇਸ ਨਾਲ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।
Comments