05/02/2024
ਸ਼ਨਿਚਰਵਾਰ ਦੇਰ ਰਾਤ ਸੈਕਟਰ 88-89 ਵਿੱਚ ਇੱਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਹਾਦਸੇ ’ਚ ਕਾਰ ਚਲਾ ਰਹੇ ਨੌਜਵਾਨ ਅਤੇ ਉਸ ਦੇ ਨਾਲ ਬੈਠੀ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 22 ਸਾਲਾ ਵਾਸੀ ਸਹਾਰਨਪੁਰ ਦੇ ਰਹਿਣ ਵਾਲੇ ਸਕਸ਼ਮ ਸ਼ਰਮਾ ਅਤੇ 19 ਸਾਲਾ ਰਿਧਮ ਸੇਠੀ ਵਜੋਂ ਹੋਈ ਹੈ। ਹਾਦਸੇ ਦੇ ਸਮੇਂ ਕਾਰ ਵਿਚ ਪਿੱਛਲੀ ਸੀਟ ’ਤੇ ਬੈਠੇ ਉਨ੍ਹਾਂ ਦੇ ਦੋ ਦੋਸਤਾਂ ਕ੍ਰਿਸ਼ਨਾ ਅਤੇ ਕਪਿਲ ਰਾਜਪੂਤ ਵਾਸੀ ਸਹਾਰਨਪੁਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦਕਿ ਰਸਿਕ ਗਰੋਵਰ ਨਾਂ ਦੇ ਨੌਜਵਾਨ ਦੀ ਹਾਲਤ ਠੀਕ ਹੈ। ਹਾਦਸੇ ਤੋਂ ਬਾਅਦ ਜ਼ਖਮੀ ਹੋਏ ਲੜਕਿਆਂ ਨੂੰ ਨੇੜਲੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਪੰਜੇ ਦੋਸਤ ਹਨ। ਰਿਧਮ ਸੇਠੀ ਨਾਮ ਦੀ ਲੜਕੀ ਮੁਹਾਲੀ ਵਿੱਚ ਇੱਕ ਪ੍ਰਾਈਵੇਟ ਨੌਕਰੀ ਕਰਦੀ ਸੀ। ਸ਼ਨਿੱਚਰਵਾਰ ਰਾਤ 2 ਵਜੇ ਇਹ ਸਾਰੇ ਇੱਕ ਦੋਸਤ ਦਾ ਜਨਮ ਦਿਨ ਮਨਾਉਣ ਲਈ ਚੰਡੀਗੜ੍ਹ ਦੇ ਸੈਕਟਰ 37 ਜਾ ਰਹੇ ਸਨ। ਖਰੜ ਤੋਂ ਸਾਰੇ ਚੰਡੀਗੜ੍ਹ ਸੈਕਟਰ 37 ਲਈ ਰਵਾਨਾ ਹੋ ਗਏ ਸਨ ਕਿ ਅਚਾਨਕ ਉਨ੍ਹਾਂ ਦੀ ਕਾਰ ਸੈਕਟਰ 88-89 ਹੀਰੋ ਹੋਮਸ ਲਾਈਟ ਸਰਕਟ ਨੇੜੇ ਇਕ ਦਰੱਖਤ ਨਾਲ ਟਕਰਾ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਡਰਾਈਵਰ ਸਕਸ਼ਮ ਸ਼ਰਮਾ ਨੂੰ ਨੀਂਦ ਆ ਜਾਣ ਕਾਰਨ ਵਾਪਰਿਆ ਹੋ ਸਕਦਾ ਹੈ। ਇਸ ਦੌਰਾਨ ਐਤਵਾਰ ਨੂੰ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ। ਸੋਹਾਣਾ ਥਾਣੇ ਦੇ ਜਾਂਚ ਅਧਿਕਾਰੀ ਕਮਲ ਸ਼ਰਮਾ ਨੇ ਦੱਸਿਆ ਕਿ ਪੋਸਟਮਾਰਟਮ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਨ ਦਾ ਖੁਲਾਸਾ ਨਹੀਂ ਹੋਇਆ।
Comments