ਲੁਧਿਆਣਾ, 22 ਜੂਨ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਵਲੀਪੁਰ ਵਿਖੇ 14 ਏਕੜ 6 ਕਨਾਲ 2 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।
ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ) ਸ. ਗੁਰਪ੍ਰੀਤ ਸਿੰਘ ਮਾਂਗਟ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ, ਹਲਕਾ ਸਾਹਨੇਵਾਲ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਡੀ.ਡੀ.ਪੀ.ਓ ਸ੍ਰੀ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ 14 ਏਕੜ 6 ਕਨਾਲ 2 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।
ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿੱਚ 754 ਏਕੜ ਪੰਚਾਇਤੀ ਜ਼ਮੀਨੀ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ ਜਿਸ ਵਿੱਚੋਂ ਇਕੱਲੇ ਬਲਾਕ ਲੁਧਿਆਣਾ-2 ਵੱਲੋਂ ਅੱਜ ਤੱਕ 210 ਏਕੜ ਜ਼ਮੀਨ ਛੁਡਵਾਈ ਜਾ ਚੁੱਕੀ ਹੈ।
ਸ. ਮਾਂਗਟ ਨੇ ਅੱਗੇ ਦੱਸਿਆ ਕਿ ਇਹ ਪੰਚਾਇਤੀ ਜ਼ਮੀਨ ਨਾਇਬ ਤਹਿਸੀਲਦਾਰ ਕੂਮ ਕਲਾਂ ਸ. ਜਗਦੀਪ ਇੰਦਰ ਸਿੰਘ ਸੋਢੀ, ਐਸ.ਐਚ.ਓ. ਥਾਣਾ ਮੇਹਰਬਾਨ ਸ. ਜਗਦੀਪ ਸਿੰਘ ਗਿੱਲ, ਕਾਨੂੰਗੋ ਸ. ਗੁਰਮੇਲ ਸਿੰਘ, ਪੰਚਾਇਤ ਸਕੱਤਰ ਸ. ਹਰਪਾਲ ਸਿੰਘ, ਪੰਚਾਇਤ ਸੰਮਤੀ ਪਟਵਾਰੀ ਸ. ਬਲਜਿੰਦਰ ਸਿੰਘ ਬਾਜਵਾ, ਸਰਪੰਚ ਸ੍ਰੀਮਤੀ ਪ੍ਰਵੀਨ ਕੁਮਾਰੀ ਦੇ ਨਾਲ ਸਮੂਹ ਗ੍ਰਾਮ ਪੰਚਾਇਤ ਪਿੰਡ ਵਲੀਪੁਰ, ਸੁਪਰਡੰਟ ਬਲਾਕ ਸੰਮਤੀ ਲੁਧਿਆਣਾ-2 ਸ. ਸਰਬਜੀਤ ਸਿੰਘ, ਡੀ.ਡੀ.ਪੀ.ਓ ਦੇ ਰੀਡਰ ਸ੍ਰੀ ਨਰਿੰਦਰ ਸਹਿਗਲ ਦੇ ਸਹਿਯੋਗ ਨਾਲ ਕਬਜ਼ਾ ਮੁਕਤ ਕਰਵਾਈ ਗਈ ਹੈ।
ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ) ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।
Kommentare