google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਸਿੱਧੂ ਤੇ ਛੀਨਾ ਵੱਲੋਂ ਹਲਕਾ ਦੱਖਣੀ ਤੇ ਆਤਮ ਨਗਰ ਦੀ ਸਾਂਝੀ ਸੜ੍ਹਕ ਦਾ ਉਦਘਾਟਨ

ਲੁਧਿਆਣਾ, 08 ਮਈ

ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਅਤੇ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਾਂਝੇ ਤੌਰ 'ਤੇ ਸੜ੍ਹਕ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ ਜਿਸ 'ਤੇ ਕਰੀਬ 1 ਕਰੋੜ ਰੁਪਏੇ ਦੀ ਲਾਗਤ ਆਵੇਗੀ।


ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਸਿੱਧੂ ਅਤੇ ਛੀਨਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕਰੀਬ 1 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਅਧੀਨ ਹਲਕਾ ਦੱਖਣੀ ਅਤੇ ਆਤਮ ਨਗਰ ਦੀ ਬਣਨ ਵਾਲੀ ਸਾਂਝੀ ਸੜ੍ਹਕ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜ੍ਹਕ ਦੀ ਹਾਲਤ ਬੇਹੱਦ ਤਰਸਯੋਗ ਸੀ ਅਤੇ ਬਰਸਾਤੀ ਮੌਸਮ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਕਾਫੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਇਸ ਦਾ ਲਾਭ ਮਿਲ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।

Comentários


Logo-LudhianaPlusColorChange_edited.png
bottom of page