google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਦੇ ਸਾਬਕਾ ਡਿਪਟੀ CM ਲਈ ਵੱਡੀ ਰਾਹਤ ਹਾਈਕੋਰਟ ਤੋਂ ਮਿਲੀ ਜ਼ਮਾਨਤ

13 ਅਕਤੂਬਰ 2023


ਸੂਬੇ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦਈਏ ਕਿ, ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸੋਨੀ ਖਿਲਾਫ਼ ਇਸੇ ਸਾਲ ਹੀ ਮਾਮਲਾ ਦਰਜ ਕੀਤਾ ਗਿਆ ਸੀ। ਰਿਪੋਰਟਾਂ ਮੁਤਾਬਕ ਇਸ ਤੋਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫਤਾਰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਹਾਈਕੋਰਟ ‘ਚ ਦੋ ਘੰਟੇ ਤੱਕ ਬਹਿਸ ਹੋਈ, ਜਦਕਿ ਜੱਜ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਰੀਕ ਰੱਖੀ ਸੀ। ਦੂਜੇ ਪਾਸੇ, ਓਪੀ ਸੋਨੀ ਦੇ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਨੇ ਦੱਸਿਆ ਕਿ ਓਪੀ ਸੋਨੀ ਦੀ ਮੈਡੀਕਲ ਸਟੇਟਸ ਰਿਪੋਰਟ ਨੂੰ ਲੈ ਕੇ ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।

Comentários


Logo-LudhianaPlusColorChange_edited.png
bottom of page