google-site-verification=ILda1dC6H-W6AIvmbNGGfu4HX55pqigU6f5bwsHOTeM
top of page

ਡਿਪਟੀ ਕਮਿਸ਼ਨਰ ਨੇ ਵਿਸ਼ਵ ਖੂਨਦਾਤਾ ਦਿਵਸ 'ਤੇ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ


ਲੁਧਿਆਣਾ, 14 ਜੂਨ

ਵਿਸ਼ਵ ਖੂਨਦਾਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋ ਮੰਗਲਵਾਰ ਨੂੰ ਰੈਡ ਕਰਾਸ ਸੁਸਾਇਟੀ, ਲੁਧਿਆਣਾ ਵਿਖੇ ਲਗਾਏ ਗਏ ਕੈਂਪ ਵਿੱਚ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਗਿਆ, ਜਿਸ ਵਿੱਚ 40 ਯੂਨਿਟ ਖੂਨ ਇਕੱਠਾ ਕੀਤਾ ਗਿਆ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੂਨਦਾਨ ਨੂੰ ਮਨੁੱਖਤਾ ਦੀ ਅਸਲ ਸੇਵਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਈਆਂ ਸਕਦੀਆਂ ਹਨ । ਡੀਸੀ ਨੇ ਕਿਹਾ ਕਿ ਖੂਨਦਾਨੀ ਹੀ ਅਸਲ ਨਾਇਕ ਹਨ ਕਿਉਂਕਿ ਇਹ ਲੋੜਵੰਦ ਲੋਕਾਂ ਦੀ ਮਦਦ ਕਰਨ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਖ਼ਾਸਕਰ ਨੌਜਵਾਨਾਂ ਨੂੰ ਖੂਨ ਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਨੇਕ ਕੰਮ ਵਿਚ ਸਰਗਰਮ ਭਾਗੀਦਾਰ ਬਣਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲੱਡ ਬੈਂਕਾਂ ਨੂੰ ਮਜ਼ਬੂਤ ਕਰਨ ਅਤੇ ਦੇਸ਼ ਨੂੰ ਸਿਹਤਮੰਦ ਬਣਾਉਣ ਲਈ ਇਹ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ, ਜੋ ਇੱਕ ਆਮ ਵਿਅਕਤੀ ਸਮਾਜ ਨੂੰ ਪ੍ਰਦਾਨ ਕਰ ਸਕਦਾ ਹੈ ਅਤੇ ਇਹ ਸੇਵਾ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਇਕ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਖੂਨ ਦਾਨ ਕਰਨ ਵਾਲਾ ਹਰੇਕ ਵਿਅਕਤੀ ਨਾਇਕ ਹੈ ਅਤੇ ਉਨ੍ਹਾਂ ਨੂੰ ਰੁਟੀਨ ਅਤੇ ਐਮਰਜੈਂਸੀ ਇਲਾਜ ਲਈ ਲੋੜੀਂਦੇ ਖੂਨ ਦੇ ਸਟਾਕ ਨੂੰ ਯਕੀਨੀ ਬਣਾਉਣ ਲਈ ਹਰ ਤਿੰਨ ਮਹੀਨੇ ਬਾਅਦ ਨਿਯਮਤਿ ਤੌਰ 'ਤੇ ਖੂਨ ਦਾਨ ਕਰਨਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਖੂਨ ਦਾਨੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ। ਇਸ ਮੌਕੇ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਬਲਬੀਰ ਚੰਦ ਐਰੀ, ਬੀ.ਟੀ.ਓ ਰੈੱਡ ਕਰਾਸ ਬਲੱਡ ਬੈਂਕ ਡਾ: ਮਾਨਵੀ ਗੁਪਤਾ, ਐਨ.ਜੀ.ਓ ਦੇ ਮੈਂਬਰ ਸਿਮਰ ਸਿੰਘ ਚੰਢੋਕ, ਲਖਵੀਰ ਸਿੰਘ ਮਾਨ, ਸਤੀਸ਼ ਰਾਣਾ, ਚੰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਗਰੂਪ ਸਿੰਘ, ਸੋਨੂੰ ਭਾਰਦਵਾਜ, ਯੱਗਿਆ ਸ਼ਰਮਾ, ਰਜਿੰਦਰ ਕੁਮਾਰ, ਅਤੇ ਹੋਰ ਹਾਜ਼ਰ ਸਨ।

Comments


Logo-LudhianaPlusColorChange_edited.png
bottom of page