ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਸਣੇ ਇਹ ਬਣਨਗੇ ਪੰਜਾਬ ਤੋਂ ਰਾਜ ਸਭਾ ਮੈਂਬਰ।
ਚੰਡੀਗੜ : 21 ਮਾਰਚ, ਪੰਜਾਬ ਤੋਂ ਰਾਜ ਸਭਾ ਮੈਂਬਰਾਂ ਲਈ ‘ਆਪ’ ਨੇ ਕੁਝ ਉਮੀਦਵਾਰਾਂ ਦਾ ਨਾਂ ਤੈਅ ਕਰ ਲਿਆ ਹੈ।ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ ਤੇ ਸ਼ਵੇਤ ਮਲਿਕ ਦਾ ਕਾਰਜਕਾਲ ਖਤਮ ਹੋਣ ਮਗਰੋਂ ਰਾਜ ਸਭਾ ਦੀਆਂ ਪੰਜ ਸੀਟਾਂ ਖਾਲੀ ਹਨ। ਰਾਜ ਸਭਾ ਚੋਣਾਂ ਲਈ ਨਾਜ਼ਦਗੀਆਂ ਦਾ ਅੱਜ ਆਖਰੀ ਦਿਨ ਹੈ। ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ ਤੇ ਸ਼ਵੇਤ ਮਲਿਕ ਦਾ ਕਾਰਜਕਾਲ ਖਤਮ ਹੋਣ ਮਗਰੋਂ ਰਾਜ ਸਭਾ ਦੀਆਂ ਪੰਜ ਸੀਟਾਂ ਖਾਲੀ।
ਆਮਆਦਮੀ ਪਾਰਟੀ ਪੰਜਾਬ ਤੋਂ ਕ੍ਰਿਕਟਰ ਹਰਭਜਨ ਸਿੰਘ, ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ, ਦਿੱਲੀ ਆਈਆਈਟੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ ਅਤੇ ਕਾਰੋਬਾਰੀ/ਸਮਾਜ ਸੇਵੀ ਸੰਜੀਵ ਅਰੋੜਾ ਰਾਜ ਸਭਾ ਮੈਂਬਰ ਬਨਣਗੇ ।
ਨਾਮਜ਼ਦ ਮੈਂਬਰਾਂ ਦੀ ਮੁਢੱਲੀ ਜਾਣਕਾਰੀ।
ਹਰਭਜਨ ਸਿੰਘ: ਕ੍ਰਿਕਟ ਤੋਂ ਸਿਆਸਤ ਦੇ ਮੈਦਾਨ ਵਿੱਚ ਕਦਮ ਰੱਖਣ ਜਾ ਰਹੇ ਹਰਭਜਨ ਸਿੰਘ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਹਰਭਜਨ ਸਿੰਘ ਨੂੰ ਸੌਂਪ ਸਕਦੇ ਹਨ। ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ।
ਰਾਘਵ ਚੱਢਾ : ਰਾਘਵ ਚੱਢਾ ਦੀ ਉਮਰ 33 ਸਾਲ ਹੈ। ਜੇਕਰ ਚੱਢਾ ਰਾਜ ਸਭਾ 'ਚ ਪਹੁੰਚਦੇ ਹਨ ਤਾਂ ਉਹ ਸਭ ਤੋਂ ਘੱਟ ਉਮਰ ਵਾਲੇ ਰਾਜ ਸਭਾ ਮੈਂਬਰ ਹੋਣਗੇ। ਇਸ ਤੋਂ ਪਹਿਲਾਂ 35 ਸਾਲਾ ਮੈਰੀਕਾਮ ਸਭ ਤੋਂ ਘੱਟ ਉਮਰ ਦੀ ਸੰਸਦ ਮੈਂਬਰ ਬਣੀ ਸੀ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ 2020 ਵਿੱਚ ਦਿੱਲੀ ਦੀ ਰਾਜੇਂਦਰ ਨਗਰ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਇਸਤੋਂ ਪਹਿਲਾਂ ਉਹ ਪਾਰਟੀ ਦੇ ਖਜ਼ਾਨਚੀ ਵਜੋਂ ਕੰਮ ਕਰ ਚੁੱਕੇ ਹਨ। ਰਾਘਵ ਚੱਢਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਪਹਿਲਾਂ ਸਹਿ ਇੰਚਾਰਜ ਬਣਾਇਆ ਗਿਆ। ਖ਼ਜ਼ਾਨਚੀ ਵਜੋਂ ਉਨ੍ਹਾਂ ਨੂੰ ਇਨਕਮ ਟੈਕਸ ਨੋਟਿਸਾਂ ਦਾ ਵੀ ਸਾਹਮਣਾਕਰਨਾ ਪਿਆ।
ਸੰਦੀਪ ਪਾਠਕ : ਸੰਦੀਪ ਪਾਠਕ ਪੰਜਾਬ AAP ਦੇ ਰਣਨੀਤੀਕਾਰ ਹਨ।ਪੰਜਾਬ 'ਚ ਜਿੱਤ 'ਚਵੱਡੀ ਭੂਮਿਕਾ ਅਦਾ ਕੀਤੀ। ਉਹ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਕਰੀਬੀ ਮੰਨੇ ਜਾਂਦੇ ਹਨ। ।ਉਸ ਨੇ 3 ਸਾਲ ਪੰਜਾਬ ਵਿੱਚ ਡੇਰੇ ਲਾਏ ਅਤੇ ਬੂਥ ਪੱਧਰ ਤੱਕ ਜਥੇਬੰਦ ਢਾਂਚਾ ਮਜ਼ਬੂਤ ਕੀਤਾ। ਡਾ: ਸੰਦੀਪ ਪਾਠਕ ਆਈਆਈਟੀ ਵਿੱਚ ਭੌਤਿਕ ਵਿਿਗਆਨ ਦੇ ਇੱਕ ਪ੍ਰਸਿੱਧ ਪ੍ਰੋਫੈਸਰ ਹਨ।
ਅਸ਼ੋਕ ਮਿੱਤਲ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ(LPU) ਦੇ ਸੰਸਥਾਪਕ ਅਸ਼ੋਕ ਮਿੱਤਲ (Rajya Sabha) ਲਈ ਨਾਮਜ਼ਦਗੀ ਫਾਰਮ ਭਰੇ ਹਨ। ਉਹ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੇ ਕੰਮ ਲਈ ਜਾਣੇ ਜਾਂਦੇ ਹਨ। ਇੱਕ ਸਾਧਾਰਨ ਪਰਿਵਾਰ ਵਿੱਚੋਂ ਆ ਕੇ ਅਸ਼ੋਕ ਮਿੱਤਲ ਨੇ ਆਪਣੇ ਦਮ 'ਤੇ ਕਾਮਯਾਬੀ ਹਾਸਲ ਕੀਤੀ। ਐਲਪੀਯੂ ਨੂੰ ਵਿਸ਼ਵ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਮਿੱਤਲ ਦਾ ਤਜਰਬਾ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਾਲਾ ਰਿਹਾ ਹੈ।
ਸੰਜੀਵ ਅਰੋੜਾ : ਪੰਜਾਬ ਤੋਂ ਰਾਜ ਸਭਾ ਸੀਟ ਲਈ ਆਮ ਆਦਮੀ ਪਾਰਟੀ (AAP) ਵੱਲੋਂ ਪੰਜਵਾ ਨੁਮਾਇੰਦਾ ਸੰਜੀਵ ਅਰੋੜਾ ਹਨ। ਸੰਜੀਵ ਅਰੋੜਾ ਪਿਛਲੇ 15 ਸਾਲਾਂ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।ਉਹ ਪੰਜਾਬ ਦੇ ਵੱਡੇ ਉਦਯੋਗਪਤੀ ਹਨ। ਸੰਜੀਵ ਅਰੋੜਾ 'ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਚੈਰੀਟੇਬਲ ਟਰੱਸਟ' ਵੀ ਚਲਾਉਂਦੇ ਹਨ।ਕੈਂਸਰ ਕਾਰਨ ਮਾਪਿਆਂ ਦੀ ਮੌਤ ਤੋਂ ਬਾਅਦ ਟਰੱਸਟ ਦੀ ਸ਼ੁਰੂਆਤ ਹੋਈ।
Comments