google-site-verification=ILda1dC6H-W6AIvmbNGGfu4HX55pqigU6f5bwsHOTeM
top of page

Captain Amarinder Singh ਨੇ ਰਾਜਸਥਾਨ ਭਾਜਪਾ ਨੇਤਾ ਖਿਲਾਫ ਕਾਰਵਾਈ ਦੀ ਕੀਤੀ ਮੰਗ

Ludhiana 3 Nov

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਸਥਾਨ ਦੇ ਇੱਕ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਮਿਆ ਵਰਗੇ ਲੋਕਾਂ, ਜੋ ਬੇਬੁਨਿਆਦ ਗੱਲ ਕਰਦੇ ਹਨ ਅਤੇ ਭੱਦੀ ਬਿਆਨਬਾਜ਼ੀ ਕਰਦੇ ਹਨ, ਦੀ ਭਾਜਪਾ ਵਰਗੀ ਪਾਰਟੀ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਕਤ ਆਗੂ ਵੱਲੋਂ ਸਿਰਫ਼ ਮੰਗੀ ਮੁਆਫ਼ੀ ਨਾਲ ਕੁਝ ਵੀ ਸਹੀ ਨਹੀਂ ਹੋ ਜਾਂਦਾ ਕਿਉਂਕਿ ਉਸਦੇ ਬਿਆਨ ਨੇ ਪਹਿਲਾਂ ਹੀ ਚੰਗੀ ਸੋਚ ਰੱਖਣ ਵਾਲੇ ਸਾਡੇ ਲੋਕਾਂ ਨੂੰ ਭਾਰੀ ਠੇਸ ਪਹੁੰਚਾਇਆ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਨਾ ਸਿਰਫ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਿਆ ਜਾਣਾ ਚਾਹੀਦਾ ਹੈ, ਸਗੋਂ ਉਸ ਤੇ ਕਾਨੂੰਨੀ ਕਾਰਵਾਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਭੜਕਾਊ ਨਫ਼ਰਤ ਭਰੇ ਭਾਸ਼ਣਾਂ ਤੋਂ ਬਾਅਦ ਸਿਰਫ਼ ਮੁਆਫ਼ੀ ਮੰਗ ਕੇ ਭੱਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

Comments


Logo-LudhianaPlusColorChange_edited.png
bottom of page