17/12/2023
ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਮੀਟਿੰਗ ਲਈ ਬੁਲਾਇਆ ਹੈ। ਸੀਐਮਓ ਨੇ ਡੀਸੀ, ਐਸਐਸਪੀਜ਼ ਨੂੰ ਮੀਟਿੰਗ ਲਈ ਨਿਰਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਦਰਸ਼ਨਕਾਰੀ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਨਾਲ 18 ਦਸੰਬਰ ਦਸੰਬਰ 2023 ਨੂੰ ਦੁਪਹਿਰ 12:30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਦੇ ਵਧੀਕ ਪੀਐਸ ਹਿਮਾਂਸ਼ੂ ਜੈਨ ਨੇ ਸਾਰੇ ਡਿਪਟੀ ਕਮਿਸ਼ਨਰਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਉਪਰੋਕਤ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਯੂਨੀਅਨ ਮੈਂਬਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ। ਦਰਅਸਲ ਹੜਤਾਲ ਕਾਰਨ ਠੱਪ ਪਏ ਕੰਮਕਾਜ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ।
Comments