ਲੁਧਿਆਣਾ 6 ਨਵੰਬਰ
ਰੇਵ ਪਾਰਟੀ 'ਚ ਸੱਪ ਦੇ ਜ਼ਹਿਰ ਦੀ ਸਪਲਾਈ ਦੇ ਮਾਮਲੇ 'ਚ ਪੁਲਿਸ ਨੇ ਬਿੱਗ ਬੌਸ ਦੇ ਜੇਤੂ ਐਲਵਿਸ਼ ਯਾਦਵ ਨੂੰ ਪੁੱਛਗਿੱਛ ਲਈ ਨੋਟਿਸ ਭੇਜਿਆ ਹੈ। ਨੋਇਡਾ ਜ਼ੋਨ ਦੇ ਡੀਸੀਪੀ ਹਰੀਸ਼ ਚੰਦਰ ਨੇ ਕਿਹਾ ਕਿ ਉਹ ਜਲਦੀ ਪੇਸ਼ ਹੋਣ ਤੇ ਜਾਂਚ ਵਿੱਚ ਸਹਿਯੋਗ ਕਰਨ।
ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਉੱਤਰ ਪ੍ਰਦੇਸ਼ ਸਰਕਾਰ ਦੇ ਜੰਗਲਾਤ ਅਤੇ ਵਾਤਾਵਰਣ ਰਾਜ ਮੰਤਰੀ ਅਰੁਣ ਸਕਸੈਨਾ ਨੇ ਐਲਵਿਸ਼ ਯਾਦਵ ਨਾਲ ਜੁੜੇ ਮਾਮਲੇ ਦੀ ਜਾਂਚ 'ਤੇ ਕਿਹਾ ਕਿ ਕਾਨੂੰਨ ਆਪਣਾ ਰਾਹ ਅਪਣਾਏਗਾ। ਕੋਈ ਵੀ ਮਸ਼ਹੂਰ ਵਿਅਕਤੀ ਭਾਵੇਂ ਕਿੰਨਾ ਵੀ ਵੱਡਾ ਹੋਵੇ, ਕਾਨੂੰਨ ਤੋਂ ਉੱਪਰ ਨਹੀਂ ਹੁੰਦਾ।
ਤੁਹਾਨੂੰ ਦੱਸ ਦੇਈਏ ਕਿ ਨੋਇਡਾ ਪੁਲਿਸ ਨੇ ਸੈਫਰਨ ਵੈਡਿੰਗ ਵਿਲਾ ਵਿੱਚ ਰੇਵ ਪਾਰਟੀ ਲਈ ਸੱਪ ਦਾ ਜ਼ਹਿਰ ਸਪਲਾਈ ਕਰਨ ਵਾਲੇ ਗਿਰੋਹ ਨੂੰ ਫੜਿਆ ਹੈ।
FIR ਤੋਂ ਬਾਅਦ ਐਲਵਿਸ਼ ਯਾਦਵ ਤੋਂ ਰਾਜਸਥਾਨ ਦੀ ਕੋਟਾ ਪੁਲਿਸ ਨੇ ਪੁੱਛਗਿੱਛ ਕੀਤੀ ਸੀ। ਪੁਲਿਸ ਨੇ ਦੱਸਿਆ ਕਿ ਵਾਹਨਾਂ ਦੀ ਚੈਕਿੰਗ ਦੌਰਾਨ ਐਲਵਿਸ਼ ਤੋਂ ਪੁੱਛਗਿੱਛ ਕੀਤੀ ਗਈ। ਐਲਵਿਸ਼ ਬਾਰੇ ਪਤਾ ਲੱਗਾ ਕਿ ਉਸ ਦੇ ਖਿਲਾਫ ਨੋਇਡਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੀ ਸੂਚਨਾ ਨੋਇਡਾ ਪੁਲਿਸ ਨੂੰ ਦਿੱਤੀ ਗਈ ਤਾਂ ਉਥੋਂ ਉਨ੍ਹਾਂ ਦੱਸਿਆ ਕਿ ਉਹ ਅਜੇ ਵਾਂਟੇਡ ਨਹੀਂ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਨ ਉਸ ਨੂੰ ਰਿਹਾਅ ਕਰ ਦਿੱਤਾ ਗਿਆ।
Comments