ਲੁਧਿਆਣਾ, 02 ਜੂਨ 2024
ਪੰਜਾਬ ਪੁਲਿਸ ਨੇ ਭਾਜਪਾ ਦੇ ਸਾਬਕਾ ਵਿਧਾਇਕ ਮਰਹੂਮ ਹਰੀਸ਼ ਬੇਦੀ ਦੇ ਬੇਟੇ ਹਿਤੇਸ਼ ਬੇਦੀ (ਹਨੀ) ਖਿਲਾਫ ਮਾਮਲਾ ਦਰਜ ਕੀਤਾ ਹੈ। ਹਨੀ ਬੇਦੀ ‘ਤੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਉਨ੍ਹਾਂ ਨੇ ਵੋਟ ਪਾਉਣ ਸਮੇਂ ਈਵੀਐਮ ਮਸ਼ੀਨ ਤੋਂ ਫੋਟੋ ਖਿੱਚੀ। ਇਸ ਤੋਂ ਬਾਅਦ ਉਸ ਨੇ ਇਸ ਨੂੰ ਸੋਸ਼ਲ ਮੀਡੀਆ ਫੇਸਬੁੱਕ ‘ਤੇ ਅਪਲੋਡ ਕਰ ਦਿੱਤਾ। ਅਜਿਹਾ ਕਰਕੇ ਹਨੀ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਅਣਦੇਖੀ ਕੀਤੀ ਹੈ।
Comments