03/02/2024
ਉੱਤਰੀ ਭਾਰਤ ਵਿੱਚ ਸੀਤ ਲਹਿਰ, ਬਰਫ਼ਬਾਰੀ ਅਤੇ ਮੀਂਹ ਤੋਂ ਕੋਈ ਰਾਹਤ ਨਹੀਂ ਮਿਲੇਗੀ। ਹਾਲ ਹੀ ਵਿੱਚ, ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਹੋਈ ਹੈ।
ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਦੇ ਵਿਗਿਆਨੀ ਨਰੇਸ਼ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੂਰੇ ਉੱਤਰ ਭਾਰਤ 'ਚ ਪੱਛਮੀ ਗੜਬੜੀ ਕਾਰਨ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਇਸ ਦੌਰਾਨ ਇਕ ਵਾਰ ਫਿਰ ਪੱਛਮੀ ਗੜਬੜੀ ਇਸ ਹਫਤੇ ਦੇ ਅੰਤ 'ਚ ਪਹਾੜੀ ਖੇਤਰਾਂ 'ਚ ਮੌਸਮ ਦੀ ਸਥਿਤੀ ਨੂੰ ਬਦਲਣ ਲਈ ਤਿਆਰ ਹੈ।
ਅਗਲੇ ਕੁਝ ਦਿਨਾਂ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ
ਆਈਐਮਡੀ ਦੇ ਵਿਗਿਆਨੀ ਨਰੇਸ਼ ਨੇ ਸ਼ੁੱਕਰਵਾਰ ਨੂੰ ਸਮਾਚਾਰ ਏਜੰਸੀ ਏਐਨਆਈ ਨੂੰ ਦੱਸਿਆ, "ਭਲਕ ਤੋਂ ਇੱਕ ਹੋਰ ਪੱਛਮੀ ਗੜਬੜੀ ਦਾ ਅਸਰ ਹੋਣਾ ਸ਼ੁਰੂ ਹੋ ਜਾਵੇਗਾ, ਜਿਸ ਕਾਰਨ ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਅਤੇ ਬਾਰਿਸ਼ ਹੋਵੇਗੀ। ਪਹਾੜੀ ਇਲਾਕਿਆਂ ਵਿੱਚ 75 ਤੋਂ 100 ਪ੍ਰਤੀਸ਼ਤ ਮੀਂਹ ਅਤੇ ਬਰਫ਼ਬਾਰੀ ਦੀ ਉਮੀਦ ਕੀਤੀ ਜਾ ਸਕਦੀ ਹੈ।"
ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ’ਚ ਹੋਵੇਗੀ ਗੜੇਮਾਰੀ
ਨਰੇਸ਼ ਨੇ ਕਿਹਾ ਕਿ 4 ਫਰਵਰੀ ਨੂੰ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ ਦੀ ਸੰਭਾਵਨਾ ਹੈ ਅਤੇ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਮੱਧ ਪ੍ਰਦੇਸ਼ 'ਚ ਹਲਕੀ ਗੜੇਮਾਰੀ ਵੀ ਹੋਵੇਗੀ। ਆਈਐਮਡੀ ਦੇ ਵਿਗਿਆਨੀ ਨੇ ਕਿਹਾ, "4 ਫਰਵਰੀ ਨੂੰ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ’ਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 4 ਫਰਵਰੀ ਨੂੰ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਅਤੇ ਇੱਥੋਂ ਤੱਕ ਕਿ ਉੱਤਰ ਪੱਛਮੀ ਮੱਧ ਪ੍ਰਦੇਸ਼ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਹੈ।"
ਜੰਮੂ-ਕਸ਼ਮੀਰ ਤੇ ਹਿਮਾਚਲ ਸਮੇਤ ਕਈ ਇਲਾਕਿਆਂ 'ਚ ਭਾਰੀ ਬਰਫ਼ਬਾਰੀ
ਨਰੇਸ਼ ਨੇ ਕਿਹਾ ਕਿ ਆਖਰੀ ਪੱਛਮੀ ਗੜਬੜ ਦਾ ਪ੍ਰਭਾਵ ਵੀਰਵਾਰ ਤੱਕ ਰਿਹਾ, ਜਿਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਬਰਫਬਾਰੀ ਹੋਈ। ਉਨ੍ਹਾਂ ਕਿਹਾ, ''ਜੇਕਰ ਅਸੀਂ ਪਿਛਲੇ 4-5 ਦਿਨਾਂ ਦੀ ਗੱਲ ਕਰੀਏ ਤਾਂ ਪੱਛਮੀ ਗੜਬੜੀ ਦਾ ਅਸਰ ਹਿਮਾਲੀਅਨ ਖੇਤਰ ਅਤੇ ਆਸਪਾਸ ਦੇ ਮੈਦਾਨੀ ਇਲਾਕਿਆਂ 'ਚ ਦੇਖਿਆ ਗਿਆ। ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਹੋਈ ਹੈ। ਮੈਦਾਨੀ ਇਲਾਕਿਆਂ 'ਚ ਮੀਂਹ, ਇਸ ਦੇ ਨਾਲ ਗੜੇਮਾਰੀ ਵੀ ਹੋਈ ਹੈ।"
ਠੰਡ ਤੋਂ ਮਿਲੇਗੀ ਰਾਹਤ
ਨਰੇਸ਼ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਅਗਲੇ ਕੁਝ ਦਿਨਾਂ 'ਚ ਉੱਤਰੀ ਭਾਰਤ 'ਚ ਸੀਤ ਲਹਿਰ ਦੀ ਸਥਿਤੀ ਨਹੀਂ ਰਹੇਗੀ। ਉਨ੍ਹਾਂ ਕਿਹਾ, "ਕੋਈ ਠੰਡ ਦਾ ਦਿਨ ਨਹੀਂ ਹੋਵੇਗਾ ਕਿਉਂਕਿ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਕੋਈ ਗਿਰਾਵਟ ਨਹੀਂ ਆਵੇਗੀ। ਇਸ ਲਈ ਅਸੀਂ ਅਗਲੇ ਕੁਝ ਦਿਨਾਂ ਵਿੱਚ ਠੰਡੇ ਦਿਨਾਂ ਦੀ ਉਮੀਦ ਨਹੀਂ ਕਰ ਰਹੇ ਹਾਂ। ਸਾਨੂੰ ਅਗਲੇ 5-7 ਦਿਨਾਂ ਵਿੱਚ ਕਿਸੇ ਵੀ ਸੀਤ ਲਹਿਰ ਦੀ ਉਮੀਦ ਨਹੀਂ ਹੈ।
Comentários