20/03/2024
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਪਹਿਲੇ ਪੜਾਅ 'ਚ 21 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲੇ ਪੜਾਅ 'ਚ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ।
Election Commission issues notification for first phase of Lok Sabha elections
Read @ANI Story | https://t.co/VHs1nQrjN2#ElectionCommissionOfIndia #LokSabhaElections2024 pic.twitter.com/mzmR83UalI
— ANI Digital (@ani_digital) March 20, 2024
ਇਹ ਹੈ ਨਾਮਜ਼ਦਗੀਆਂ ਦੀ ਆਖਰੀ ਮਿਤੀ
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ 102 ਸੀਟਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 27 ਮਾਰਚ ਹੈ। ਹਾਲਾਂਕਿ ਬਿਹਾਰ ਲਈ ਨਾਮਜ਼ਦਗੀ ਦੀ ਆਖਰੀ ਮਿਤੀ 28 ਮਾਰਚ ਰੱਖੀ ਗਈ ਹੈ। ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 30 ਮਾਰਚ ਹੈ। ਇਸ ਤੋਂ ਇਲਾਵਾ ਬਿਹਾਰ 'ਚ ਨਾਮਜ਼ਦਗੀਆਂ ਵਾਪਸ ਲੈਣ ਲਈ 2 ਅਪ੍ਰੈਲ ਦੀ ਤਰੀਕ ਤੈਅ ਕੀਤੀ ਗਈ ਹੈ।
ਇਕ ਤਿਉਹਾਰ ਕਾਰਨ ਬਿਹਾਰ 'ਚ ਲੋਕ ਸਭਾ ਸੀਟਾਂ ਦੇ ਪਹਿਲੇ ਪੜਾਅ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 28 ਮਾਰਚ ਰੱਖੀ ਗਈ ਹੈ। ਬਿਹਾਰ ਦੀਆਂ 40 'ਚੋਂ ਚਾਰ ਸੀਟਾਂ 'ਤੇ ਪਹਿਲੇ ਪੜਾਅ 'ਚ ਵੋਟਿੰਗ ਹੋਵੇਗੀ।
ਇਨ੍ਹਾਂ ਸੂਬਿਆਂ ਦੀਆਂ 102 ਸੀਟਾਂ 'ਤੇ ਹੋਵੇਗੀ ਵੋਟਿੰਗ
ਦਰਅਸਲ, ਪਹਿਲੇ ਪੜਾਅ 'ਚ 21 ਸੂਬਿਆਂ ਦੀਆਂ 102 ਸੀਟਾਂ 'ਤੇ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਪੁਡੂਚੇਰੀ, ਮਿਜ਼ੋਰਮ, ਮੇਘਾਲਿਆ, ਮੱਧ ਪ੍ਰਦੇਸ਼, ਮਨੀਪੁਰ, ਮਹਾਰਾਸ਼ਟਰ, ਅਰੁਣਾਚਲ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਜੰਮੂ ਅਤੇ ਕਸ਼ਮੀਰ, ਲਕਸ਼ਦੀਪ, ਰਾਜਸਥਾਨ, ਸਿੱਕਮ, ਤਾਮਿਲਨਾਡੂ, ਤ੍ਰਿਪੁਰਾ, ਉੱਤਰਾਖੰਡ, ਉੱਤਰ ਪ੍ਰਦੇਸ਼, ਬੰਗਾਲ, ਨਾਗਾਲੈਂਡ, ਅੰਡੇਮਾਨ ਨਿਕੋਬਾਰ ਸ਼ਾਮਲ ਹਨ।
ਕਦੋਂ ਹੋਵੇਗੀ ਪਹਿਲੇ ਪੜਾਅ ਦੀ ਵੋਟਿੰਗ ?
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ 19 ਅਪ੍ਰੈਲ ਨੂੰ 21 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਹੋਵੇਗੀ। 18ਵੀਂ ਲੋਕ ਸਭਾ ਲਈ ਚੋਣਾਂ 19 ਅਪ੍ਰੈਲ ਨੂੰ ਸ਼ੁਰੂ ਹੋਣਗੀਆਂ ਅਤੇ ਸੱਤ ਵੱਖ-ਵੱਖ ਪੜਾਵਾਂ 'ਚ 26 ਅਪ੍ਰੈਲ, 7 ਮਈ, 13 ਮਈ, 20 ਮਈ, 25 ਮਈ ਅਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਜਦਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
Comments