31 ਅਕਤੂਬਰ
ਅਦਾਲਤ ਦੇ ਨਿਰਦੇਸ਼ਾਂ ਮਗਰੋਂ ਕਾਰਵਾਈ ਕਰਦਿਆਂ ਨਗਰ ਨਿਗਮ ਨੇ ਮਾਲ ਰੋਡ 'ਤੇ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਚਲਾਏ ਜਾ ਰਹੇ ਚਾਰ ਸ਼ੋਅਰੂਮਾਂ ਨੂੰ ਸੀਲ ਕਰ ਦਿੱਤਾ ਹੈ। ਨਿਗਮ ਅਧਿਕਾਰੀਆਂ ਨੇ ਕਿਹਾ ਕਿ ਮਾਲਕ ਨੇ ਫਲੈਟ ਬਣਾਉਣ ਲਈ ਬਿਲਡਿੰਗ ਪਲਾਨ ਮਨਜ਼ੂਰ ਕਰਵਾਇਆ ਸੀ। ਪਰ ਉਸ ਨੇ ਹੇਠਲੀ ਮੰਜ਼ਿਲ 'ਤੇ ਚਾਰ ਸ਼ੋਅਰੂਮ ਅਤੇ ਉਪਰਲੀਆਂ ਮੰਜ਼ਿਲਾਂ 'ਤੇ ਫਲੈਟ ਬਣਾ ਲਾਏ ਹਨ। ਫਲੈਟ ਮਾਲਕਾਂ ਨੇ ਪਿਛਲੇ ਦਿਨੀਂ ਬਿਲਡਿੰਗ ਉਲੰਘਣਾਵਾਂ ਦੇ ਖਿਲਾਫ ਅਦਾਲਤ ਦਾ ਰੁਖ ਕੀਤਾ ਸੀ ਅਤੇ ਅਦਾਲਤ ਨੇ ਨਗਰ ਨਿਗਮ ਨੂੰ ਬਿਲਡਿੰਗ ਉਲੰਘਣਾਵਾਂ 'ਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ।
ਨਗਰ ਨਿਗਮ ਦੇ ATP ਨੇ ਦੱਸਿਆ ਕਿ ਅਦਾਲਤ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਨਗਰ ਨਿਗਮ ਨੇ ਸੋਮਵਾਰ ਸਵੇਰੇ ਸ਼ੋਅਰੂਮਾਂ ਨੂੰ ਸੀਲ ਕਰ ਦਿੱਤਾ ਹੈ। ਉੱਚ ਅਧਿਕਾਰੀਆਂ ਨੂੰ ਕਾਰਵਾਈ ਬਾਬਤ ਜਾਣਕਾਰ ਕਰਵਾਇਆ ਗਿਆ ਹੈ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਲਡਿੰਗ ਬਾਈਲਾਜ਼ ਅਨੁਸਾਰ ਹੀ ਇਮਾਰਤਾਂ ਦੀ ਉਸਾਰੀ ਕਰਨ, ਨਹੀਂ ਤਾਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
コメント