ਲੁਧਿਆਣਾ, 24 ਸਤੰਬਰ
ਵਿਧਾਨ ਸਭਾ ਹਲਕਾ ਦੱਖਣੀ ਅਧੀਨ ਈਸ਼ਰ ਨਗਰ, ਬਲਾਕ ਸੀ, ਵਾਰਡ ਨੰਬਰ 38 ਵਿੱਚ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਐਮ ਐਲ ਏ ਰਜਿੰਦਰ ਪਾਲ ਕੌਰ ਛੀਨਾ ਵਲੋਂ ਅੱਜ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਪਾਰਕ 'ਤੇ ਕਰੀਬ 18 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਪਾਰਕ ਦੀਆਂ ਕਨੋਪੀਆਂ, ਟਾਇਲਾਂ, ਫੁੱਟਪਾਥ ਅਤੇ ਘਾਹ ਦੇ ਨਾਲ ਗ੍ਰੀਨਰੀ ਅਤੇ ਹੋਰ ਕੰਮ ਕਰਵਾਇਆ ਜਾਵੇਗਾ। ਇਸ ਪਾਰਕ ਦੀ ਇਲਾਕੇ ਦੇ ਲੋਕ ਕਾਫੀ ਲੰਮੇਂ ਸਮੇਂ ਤੋਂ ਮੰਗ ਕਰ ਰਹੇ ਸਨ, ਇਲਾਕਾ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਹਲਕਾ ਦੱਖਣੀ ਤੋਂ ਐਮ ਐਲ ਏ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਪਹਿਲ ਦੇ ਅਧਾਰ ਤੇ ਇਸ ਕੰਮ ਦੀ ਸ਼ੁਰੂਆਤ ਕਰਵਾਈ, ਉਨ੍ਹਾਂ ਦੀ ਅਗੁਵਾਈ ਚ ਅੱਜ ਇਸ ਕੰਮ ਦੀ ਸ਼ੁਰੂਆਤ ਹੋਣ ਤੇ ਖੁਦ ਇਲਾਕਾ ਵਾਸੀ ਗਵਾਹ ਬਣੇ। ਹਲਕੇ ਦੀ ਨੁਹਾਰ ਬਦਲਣ ਲਈ ਪਹਿਲਾਂ ਹੀ ਪ੍ਰਣ ਲੈ ਚੁੱਕੇ ਐਮਐਲਏ ਛੀਨਾ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਨੂੰ ਧਿਆਨ ਵਿੱਚ ਰੱਖਦਿਆਂ ਹਲਕੇ ਦੇ ਵਿੱਚ ਕੰਮ ਕਰਵਾਏ ਜਾ ਰਹੇ ਨੇ। ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਵੇਲੇ ਲੁਧਿਆਣਾ, ਵਿਧਾਨ ਸਭਾ ਹਲਕਾ ਦੱਖਣੀ ਤੋਂ ਐਮਐਲਏ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪਾਰਕ ਦੇ ਤਿਆਰ ਹੋਣ ਨਾਲ ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਦੇ ਨਾਲ ਮਹਿਲਾਵਾਂ ਨੂੰ ਕਾਫੀ ਫਾਇਦਾ ਹੋਵੇਗਾ। ਪਾਰਕ ਨੂੰ ਹਰਿਆ ਭਰਿਆ ਬਣਾਇਆ ਜਾਵੇਗਾ, ਜਿਸ ਨਾਲ ਨੇੜੇ ਤੇੜੇ ਦੇ ਰਹਿਣ ਵਾਲੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ ਮੁਹੱਈਆ ਹੋਵੇਗਾ, ਖਾਸ ਕਰਕੇ ਜਿਹੜੇ ਬੱਚੇ, ਬਜ਼ੁਰਗ, ਨੌਜਵਾਨ ਅਤੇ ਮਹਿਲਾਵਾਂ ਸਵੇਰੇ ਸ਼ਾਮ ਸੈਰ ਕਰਦੇ ਨੇ ਉਨ੍ਹਾਂ ਨੂੰ ਇਸ ਪਾਰਕ ਦਾ ਕਾਫੀ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਸਿਹਤ ਵੀ ਤੰਦਰੁਸਤ ਰਹੇਗੀ। ਐਮ ਐਲ ਏ ਛੀਨਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾ ਕਿ ਇਲਾਕੇ ਦੇ ਲੋਕਾਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਐਮ ਐਲ ਏ ਨੇ ਕਿਹਾ ਕਿ ਉਹ ਆਪਣੇ ਹਲਕੇ ਨੂੰ ਪੰਜਾਬ ਦਾ ਸਭ ਤੋਂ ਵੱਧ ਹਰਿਆ ਭਰਿਆ ਹਲਕਾ ਬਣਾਉਣ ਲਈ ਪਹਿਲਾਂ ਹੀ ਪ੍ਰਣ ਕੀਤਾ ਹੈ ਜਿਸਦੇ ਤਹਿਤ ਇਲਾਕੇ ਦੇ ਵਿੱਚ ਵੱਧ ਤੋਂ ਵੱਧ ਬੂਟੇ ਅਤੇ ਦਰਖ਼ਤ ਲਗਾਏ ਜਾ ਰਹੇ ਨੇ। ਉਹਨਾਂ ਨੇ ਕਿਹਾ ਕਿ ਇਸ ਪਾਰਕ ਤੇ ਕੁੱਲ 18 ਲੱਖ ਰੁਪਏ ਦੀ ਲਾਗਤ ਆਵੇਗੀ। ਇਲਾਕੇ ਦੇ ਲੋਕਾਂ ਦੀ ਕਾਫੀ ਲੰਮੇ ਸਮੇਂ ਤੋਂ ਇਹ ਮੰਗ ਚਲਦੀ ਆ ਰਹੀ ਸੀ। ਪਿਛਲੀਆਂ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਪਰ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੇ ਬਣਾਈ ਹੈ ਅਤੇ ਇਹ ਲੋਕਾਂ ਲਈ ਹੀ ਕੰਮ ਕਰ ਰਹੀ ਹੈ।
Comments