10 ਅਕਤੂਬਰ
ਹਲਕਾ ਪੂਰਵੀ ਦੇ ਟਿੱਬਾ ਰੋਡ ਸਥਿਤ ਜੀਕੇ ਸਟੇਟ ਬਲਾਕ ਬੀ ਦੇ ਵਸਨੀਕਾਂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਮੁੱਖ ਤੌਰ ਤੇ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਦੌਰਾਨ ਜੀ ਕੇ ਸਟੇਟ ਚ ਰਹਿਣ ਵਾਲੇ ਵਸਨੀਕਾਂ ਵੱਲੋ ਵਿਧਾਇਕ ਗਰੇਵਾਲ ਨੂੰ ਕਲੋਨੀ ਦੀ ਮਾੜੀ ਹਾਲਤ ਬਾਰੇ ਜਾਣੂ ਕਰਵਾਇਆ । ਉਹਨਾਂ ਦਸਿਆ ਕਿ ਉਹਨਾਂ ਦੀ ਕਲੋਨੀ ਬਹੁਤ ਪੁਰਾਣੀ ਹੈ ਤੇ ਇਸ ਕਲੋਨੀ ਦੇ ਬਣਨ ਤੋਂ ਬਾਅਦ ਸੂਬੇ ਵਿੱਚ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਤਾਂ ਆਈਆਂ ਪਰ ਕਿਸੇ ਨੇ ਵੀ ਕਲੋਨੀ ਦੀ ਸਾਰ ਨਹੀਂ ਲਈ । ਇਲਾਕਾ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਕਲੋਨੀ ਅੰਦਰ ਸੜਕਾਂ ਸੀਵਰੇਜ ਸਟਰੀਟ ਲਾਈਟਾਂ ਅਤੇ ਹੋਰ ਕਈ ਤਰ੍ਹਾਂ ਦੀਆਂ ਦਿੱਕਤਾਂ ਹਨ ਜਿਨਾਂ ਕਾਰਨ ਕਲੋਨੀ ਚ ਰਹਿਣ ਵਾਲੇ ਸਭ ਲੋਕ ਬਹੁਤ ਪਰੇਸ਼ਾਨ ਹਨ , ਉਹਨਾਂ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਭਰੋਸਾ ਹੈ ਕਿ ਇਸ ਵਾਰ ਕਲੋਨੀ ਦੇ ਲੋਕਾਂ ਨਾਲ ਧੱਕਾ ਨਹੀਂ ਹੋਵੇਗਾ । ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪੁੱਜੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਜੀਕੇ ਸਟੇਟ ਕਲੋਨੀ ਦੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਤੁਸੀਂ ਭਰੋਸਾ ਬਣਾ ਕੇ ਰੱਖਣਾ ਤੁਹਾਡੇ ਭਰੋਸੇ ਵਿਸ਼ਵਾਸ ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ, ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਇਸ ਕਲੋਨੀ ਦੀਆਂ ਸੜਕਾਂ ਨੂੰ ਬਣਾਉਣ ਦੇ ਕੰਮ ਨੂੰ ਹਰੀ ਝੰਡੀ ਦੇ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸੂਬੇ ਤੇ ਰਾਜ ਕਰ ਚੁੱਕੀਆ ਸਾਬਕਾ ਸਰਕਾਰਾਂ ਨੇ ਸੂਬਾ ਵਾਸੀਆਂ ਨੂੰ ਵਿਕਾਸ ਦੇ ਨਾਮ ਤੇ ਗੁਮਰਾਹ ਕੀਤਾ ਹੈ ਅਤੇ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਰੀਬ ਡੇਢ ਸਾਲ ਦੇ ਕਾਰਜਕਾਲ ਦੌਰਾਨ ਹੀ ਸੂਬਾ ਵਾਸੀਆਂ ਨੂੰ ਮੁਫਤ ਬਿਜਲੀ ਦੇ ਨਾਲ ਨਾਲ ਸਿਹਤ ਸੇਵਾਵਾਂ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਤਿਹਾਸ ਰਚਿਆ ਹੈ। ਉਹਨਾਂ ਕਿਹਾ ਕਿ ਹਲਕਾ ਪੂਰਵੀ ਦੇ ਕਿਸੇ ਵੀ ਵਾਰਡ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਤੇ ਕਲੋਨੀ ਦੇ ਪ੍ਰਧਾਨ ਯਸ਼ਪਾਲ ਰਾਏ, ਬਲਵਿੰਦਰ ਸਿੰਘ , ਪਵਨ ਸ਼ਰਮਾ, ਤਜਿੰਦਰ ਸਿੰਘ, ਰਾਜੀਵ ਕੁਮਾਰ, ਵਿਜੇ ਕੁਮਾਰ, ਸੁਰਿੰਦਰ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
Comments