google-site-verification=ILda1dC6H-W6AIvmbNGGfu4HX55pqigU6f5bwsHOTeM
top of page

ਭਗਵੰਤ ਮਾਨ ਨੇ ਵਿਰੋਧੀਆਂ ਤੇ ਕੱਸਿਆ ਤੰਜ "ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ"?

11 ਅਕਤੂਬਰ

ਸ: ਭਗਵੰਤ ਸਿੰਘ ਮਾਨ ਨੇ ਆਪਣੇ ਪ੍ਰਮੁੱਖ ਰਾਜਸੀ ਵਿਰੋਧੀਆਂ ’ਤੇ ਇੱਕ ਵਾਰ ਫ਼ਿਰ ਤਨਜ ਕੱਸਿਆ ,ਇਹ ਹਮਲਾ ਮੁੱਖ ਮੰਤਰੀ ਵੱਲੋਂ ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ’ਤੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਖੁਲ੍ਹੀ ਬਹਿਸ ਦੀ ਚੁਣੌਤੀ ਤੋਂ ਬਾਅਦ ਸ਼ੁਰੂ ਹੋਈ ਸ਼ਬਦੀ ਜੰਗ ਦੇ ਸੰਦਰਭ ਵਿੱਚ ਆਇਆ ਹੈ।

ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕੀਤੇ ਇੱਕ ਤਾਜ਼ਾ ਟਵੀਟ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖ਼ੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਨਾਂਅ ਲੈ ਕੇ ਕੀਤੇ ਗਏ ਇੱਕ ਟਵੀਟ ਵਿੱਚ ਤਿੱਖੀ ਸ਼ਬਦਾਵਲੀ ਵਰਤੀ ਹੈ।

ਉਹਨਾਂ ਕਿਹਾ : ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…


Comments


Logo-LudhianaPlusColorChange_edited.png
bottom of page