13 ਅਕਤੂਬਰ
ਮੋਹਾਲੀ ਦੇ ਕਸਬਾ ਖਰੜ ਵਿਚ ਇਕ ਵਿਅਕਤੀ ਨੇ ਆਪਣੇ ਭਰਾ, ਭਾਬੀ ਤੇ ਭਤੀਜੇ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਜੇ ਇਸ ਮਾਮਲੇ ਵਿਚ ਘਰ ਵਿਚ ਲੜਾਈ-ਝਗੜੇ ਨੂੰ ਵਜ੍ਹਾ ਮੰਨ ਰਹੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁਲਜ਼ਮ ਤੋਂ ਘਟਨਾ ਬਾਰੇ ਪੁੱਛਗਿਛ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਲਖਬੀਰ ਸਿੰਘ ਨੇ ਆਪਣੇ ਭਰਾ ਸਤਬੀਰ ਸਿੰਘ ਤੇ ਭਾਬੀ ਅਮਨਦੀਪ ਕੌਰ ਦੀ ਲਾਸ਼ ਨੂੰ ਰੋਪੜ ਨਹਿਰ ਵਿਚ ਸੁੱਟ ਦਿੱਤਾ। 2 ਸਾਲ ਦੇ ਬੱਚੇ ਅਨਹਦ ਨੂੰ ਮੋਰਿੰਡਾ ਸ਼ਹਿਰ ਵਿਚ ਸੁੱਟ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਇਸ ਮਾਮਲੇ ਵਿਚ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਪੁਲਿਸ ਨੇ ਇਕ ਲਾਸ਼ ਬਰਾਮਦ ਕਰ ਲਈ। ਅਜੇ ਉਸ ਦੀ ਸ਼ਨਾਖਤ ਨਹੀਂ ਹੋਈ ਹੈ। ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਮੁਲਜ਼ਮ ਦਾ ਭਰਾ ਉਸ ਦੀ ਜਾਇਦਾਦ ਹੜੱਪਣਾ ਚਾਹੁੰਦਾ ਸੀ।ਇਸ ਨੂੰ ਲੈ ਕੇ ਉਸ ਦੇ ਪਰਿਵਾਰ ਵਿਚ ਅਕਸਰ ਝਗੜਾ ਰਹਿੰਦਾ ਸੀ। ਪਹਿਲਾਂ ਵੀ ਇਸ ਮਾਮਲੇ ਨੂੰ ਲੈ ਕੇ ਦੋਵਾਂ ਵਿਚ ਤਕਰਾਰ ਹੋਈ ਸੀ।ਇਸਦੇ ਬਾਅਦ ਮੁਲਜ਼ਮ ਨੇ ਭਰਾ ਦੇ ਪਰਿਵਾਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਮਾਮਲੇ ਵਿਚ ਆਸ-ਪਾਸ ਦੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਇਸ ਮਾਮਲੇ ਵਿਚ ਇਕੱਲਾ ਨਹੀਂ ਹੋ ਸਕਦਾ। ਉਸ ਨੇ ਕੁਝ ਹੋਰ ਲੋਕਾਂ ਤੋਂ ਮਦਦ ਲਈ ਹੋਵੇਗੀ। ਹੁਣ ਪੁਲਿਸ ਇਸ ਮਾਮਲੇ ਵਿਚ ਉਸ ਦੇ ਸਾਥੀਆਂ ਦੀ ਭਾਲ ਕਰ ਰਹੀ ਹੈ ਪਰ ਅਜੇ ਤੱਕ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਲਖਬੀਰ ਸਿੰਘ ਨੇ ਆਪਣੇ ਭਰਾ ਦੇ ਸਿਰ ‘ਤੇ ਵਾਰ ਕਰਕੇ ਉਸ ਦਾ ਕਤਲ ਕੀਤਾ। ਇਸਦੇ ਬਾਅਦ ਭਾਬੀ ਦਾ ਕਿਸੇ ਕੱਪੜੇ ਨਾਲ ਗਲਾ ਦਬਾ ਕੇ ਕਤਲ ਕੀਤਾ। ਦੋਵਾਂ ਨੂੰ ਉਸ ਨੇ ਰੋਪੜ ਨਹਿਰ ਵਿਚ ਸੁੱਟ ਦਿੱਤਾ। ਇਸਦੇ ਬਾਅਦ ਮੁਲਜ਼ਮ ਨੇ ਆਪਣੇ ਭਤੀਜੇ ਦਾ ਕਤਲ ਕਰਕੇ ਉਸ ਨੂੰ ਮੋਰਿੰਡਾ ਨਹਿਰ ਵਿਚ ਸੁੱਟ ਦਿੱਤਾ ਸੀ।
ਟ੍ਰਿਪਲ ਮਰਡਰ ਮਾਮਲੇ ਵਿਚ ਖਰੜ ਦੇ ਡੀਐੱਸਪੀ ਕਰਨ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਦਾ ਪਰਿਵਾਰਕ ਝਗੜਾ ਹੈ।ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਅਜੇ ਉਸ ਤੋਂ ਪੁੱਛਗਿਛ ਚੱਲ ਰਹੀ ਹੈ। ਜਲਦ ਹੀ ਉਸ ਦੇ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
Kommentare