14 ਅਕਤੂਬਰ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 32 (ਪੁਰਾਣਾ 30) ਵਿਖੇ ਸੜਕਾਂ ਦੇ ਨਿਰਮਾਣ ਕਾਰਜ ਦਾ ਅੱਜ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਹਨ ਜਿਸਦੇ ਤਹਿਤ ਵਾਰਡ ਨੰਬਰ 32 (ਪੁਰਾਣਾ 30) ਅਧੀਨ ਪੀ.ਐਸ.ਪੀ.ਸੀ.ਐਲ. ਦਫ਼ਤਰ ਗਲੀ ਨੰਬਰ 1, ਡਾਬਾ ਰੋਡ, ਬੀ.ਐਮ.ਸੀ..ਨਗਰ, ਨੇੜੇ ਪੀ.ਐਸ.ਪੀ.ਸੀ.ਐਲ. ਦਫ਼ਤਰ ਗਲੀ ਨੰਬਰ 3, ਮੱਕੜ ਕਲੋਨੀ ਵਿਖੇ ਸੜਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਉਨ੍ਹਾਂ ਅੱਗੇ ਕਿਹਾ ਕਿ ਇਹ ਸੜਕਾਂ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਵਿੱਚ ਸਨ, ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਸੁਖਾਵੀਂ ਹੋਵੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਬਹੁਤ ਗੰਭੀਰ ਹਨ, ਉਹ ਕਿਸੇ ਵੀ ਵਿਕਾਸ ਪ੍ਰੋਜੈਕਟ ਨੂੰ ਬਿਨਾਂ ਕਿਸੇ ਅੜਚਣ ਤੋਂ ਪ੍ਰਵਾਨਗੀ ਦਿੰਦੇ ਹੋਏ ਤੁਰੰਤ ਸ਼ੁਰੂ ਕਰਨ ਲਈ ਹਰੀ ਝੰਡੀ ਦਿੰਦੇ ਹਨ। ਇਹੀ ਕਾਰਨ ਹੈ ਕਿ ਦੱਖਣੀ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਦੀ ਦਸ਼ਾ ਪੂਰੀ ਤਰਾਂ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਨਾਲ ਜਿੱਥੇ ਸੜਕੀ ਹਾਦਸਿਆਂ 'ਤੇ ਵੀ ਠੱਲ ਪਵੇਗੀ ਉੱਥੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੜਕਾਂ 'ਤੇ ਜਾਮ ਲੱਗ ਜਾਂਦਾ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਹ ਸਾਰੇ ਕੰਮ ਜ਼ੋਰਾਂ ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ।
Comments