google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸੈਰ ਸਪਾਟਾ ਮੰਤਰੀ ਨੇ ਖਰੜ ਜ਼ਿਲੇ ‘ਚ ਕਰੋੜਾਂ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

15 ਅਕਤੂਬਰ

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਵਾਰਡ ਨੰਬਰ 13 ਤੋਂ 47.39 ਕਰੋੜ ਰੁਪਏ ਦੀ ਲਾਗਤ ਨਾਲ ਚਿਰਾਂ ਤੋਂ ਉਡੀਕੇ ਜਾ ਰਹੇ ਖਰੜ ਦੇ ਖਰੜ-ਲਾਂਡਰਾ ਰੋਡ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ 47 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਖਰੜ ਵਾਸੀਆਂ ਦੇ ਨਿਕਾਸੀ ਨਾਲ ਸਬੰਧਤ ਉਨ੍ਹਾਂ ਮਸਲਿਆਂ ਨੂੰ ਹੱਲ ਕਰੇਗਾ ਜਿਨ੍ਹਾਂ ਨੂੰ ਗੰਦੇ ਪਾਣੀ ਦੇ ਨਿਪਟਾਰੇ ਦੀ ਸਖ਼ਤ ਲੋੜ ਹੈ। ਦੋ ਪੜਾਵਾਂ ਚ ਮੁਕੰਮਲ ਹੋਣ ਵਾਲੇ ਪ੍ਰੋਜੈਕਟ ਵਿੱਚ ਖੂਨੀ ਮਾਜਰਾ ਵਿਖੇ ਲੱਗਣ ਵਾਲੇ ਇੱਕ ਐਸ ਟੀ ਪੀ ਤੋਂ ਇਲਾਵਾ ਇੱਕ ਪੰਪਿੰਗ ਸਟੇਸ਼ਨ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਖਰੜ ਵਿੱਚ ਇਹ ਉਨ੍ਹਾਂ ਲਈ ਸੁਪਨਮਈ ਪ੍ਰਾਜੈਕਟ ਸੀ ਜਿਸ ਨੂੰ ਅਮਲੀ ਰੂਪ ਦੇਣ ਲਈ ਉਹ ਪੂਰੀ ਵਾਹ ਲਾ ਰਹੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ: ਸੰਨੀ ਸਿੰਘ ਆਹਲੂਵਾਲੀਆ ਦਾ ਵਿਸ਼ੇਸ਼ ਧੰਨਵਾਦ ਕੀਤਾ, ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਖਰੜ ਦੇ ਯੋਜਨਾਬੱਧ ਵਿਕਾਸ ਲਈ ਆਉਣ ਵਾਲੇ ਦਿਨਾਂ ਵਿੱਚ ਟਾਊਨ ਪਲਾਨਰ ਅਤੇ ਕੂੜਾ ਪ੍ਰਬੰਧਨ ਮਾਹਿਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ ਤਾਂ ਜੋ ਖਰੜ ਪੰਜਾਬ ਦੇ ਇੱਕ ਮਾਡਲ ਸ਼ਹਿਰ ਵਜੋਂ ਉਭਰ ਸਕੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਨਗਰ ਕੌਂਸਲ ਦੇ ਕੰਮਕਾਜ ਵਿੱਚ ਆਮ ਲੋਕਾਂ ਨੂੰ ਨਾਲ ਜੋੜ ਕੇ, ਉਨ੍ਹਾਂ ਦੀਆਂ ਮੰਗਾਂ ਪੁੱਛ ਕੇ ਸ਼ਹਿਰ ਦੇ ਅਗਲੇ ਕੰਮਾਂ ਦੀ ਤਜਵੀਜ਼ ਬਣਾਈ ਜਾਵੇਗੀ।

ਸੰਨੀ ਸਿੰਘ ਆਹਲੂਵਾਲੀਆ ਨੇ ਸੈਰ ਸਪਾਟਾ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਸੀਵਰੇਜ ਅਤੇ ਸਰਫੇਸ ਡਰਿੰਕਿੰਗ ਵਾਟਰ ਸਪਲਾਈ ਦੇ ਪ੍ਰੋਜੈਕਟ ਸਮੇ ਸਰ ਪੂਰੇ ਕਰਨਗੇ।

Comentarii


Logo-LudhianaPlusColorChange_edited.png
bottom of page