17 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ।ਇਸ ਜਨਮ ਦਿਨ ਤੇ ਭਗਵੰਤ ਮਾਨ 50 ਸਾਲ ਦੇ ਹੋ ਗਏ ਹਨ। ਮੁੱਖ ਮੰਤਰੀ ਅੱਜ ਆਪਣੇ ਜੱਦੀ ਪਿੰਡ ਸਤੌਜ ਜਾਣਗੇ। ਤਾਂ ਜਨਮ ਦਿਨ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਪੂਰਾ ਦਿਨ ਪਿੰਡ ਦੇ ਲੋਕਾਂ ਨੂੰ ਮਿਲਣਗੇ। ਉਧਰ, ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਨੇ ਐਕਸ (ਟਵਿੱਟਰ) ਉਤੇ ਇਕ ਪੋਸਟ ਪਾ ਕੇ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਕੁਝ ਪੁਰਾਣੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੈਪਸ਼ਨ ਵਿਚ ਲਿਖਿਆ ਹੈ- ਜਨਮ ਦਿਨ ਮੁਬਾਰਕ ਮਾਨ ਸਾਹਿਬ। ਪੰਜਾਬ ਦੀ ਸੇਵਾ ਲਈ ਤੁਹਾਡਾ ਅਟੁੱਟ ਸਮਰਪਣ ਮੇਰੇ ਦਿਲ ਨੂੰ ਮਾਣ ਨਾਲ ਭਰ ਦਿੰਦਾ ਹੈ। ਤੁਹਾਡੀ ਪਤਨੀ ਹੋਣ ਦੇ ਨਾਤੇ, ਮੈਂ ਜਾਣਦੀ ਹਾਂ ਕਿ ਤੁਹਾਡੀ ਸਭ ਤੋਂ ਵੱਡੀ ਖੁਸ਼ੀ ਲੋਕਾਂ ਦੀ ਸੇਵਾ ਕਰਨ ਵਿੱਚ ਹੈ। ਤੁਸੀਂ ਸਾਰੇ ਪੰਜਾਬੀਆਂ ਲਈ ਖੁਸ਼ਹਾਲੀ ਅਤੇ ਭਲੇ ਲਈ ਜੁਟੇ ਰਹੋ।
Comments