17 ਅਕਤੂਬਰ
ਰਾਜ ਚੋਣ ਕਮਿਸ਼ਨ, ਪੰਜਾਬ ਨੇ 5 ਨਗਰ ਨਿਗਮਾਂ, ਜਿਨ੍ਹਾਂ ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ, ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਣੀ ਜਾਰੀ ਕਰ ਦਿੱਤੀ ਹੈ। ਜਿਸ ਨੂੰ ਲੈ ਕੇ ਚੋਣ ਕਮਿਸ਼ਨ ਨੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਅਨੁਸਾਰ ਪੰਜ ਨਗਰ ਨਿਗਮਾਂ (ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ) ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਤਾਜ਼ਾ ਵਾਰਡਬੰਦੀ ਅਨੁਸਾਰ ਵੋਟਰ ਸੂਚੀਆਂ ਤਿਆਰ ਕਰਨ ਲਈ ਕਮਿਸ਼ਨ ਵੱਲੋਂ ਸਮਾਂ ਸਾਰਣੀ ਤਿਆਰ ਕੀਤੀ ਗਈ ਹੈ। ਇਹ ਹੁਕਮ ਸਾਰੇ ਪੰਜ ਜ਼ਿਲ੍ਹਿਆਂ ਦੇ ਨਗਰ ਨਿਗਮਾਂ ਦੇ ਡਿਪਟੀ ਕਮਿਸ਼ਨਰਾਂ ਅਤੇ ਕਮਿਸ਼ਨਰਾਂ ਨੂੰ ਭੇਜ ਦਿੱਤੇ ਗਏ ਹਨ।
ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਪ੍ਰੋਗਰਾਮ
ਵੋਟਰ ਸੂਚੀਆਂ ਦੀ ਤਿਆਰੀ ਦੀ ਮਿਤੀ: 19-10-2023
ਡਰਾਫਟ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਦੀ ਮਿਤੀ: 21-10-2023
ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ: 31-10-2023
ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ: 08-11-2023
ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ: 10-11-2023 ਉਨ੍ਹਾਂ ਕਿਹਾ ਕਿ ਇਨ੍ਹਾਂ ਨਗਰ ਨਿਗਮਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਸਮਾਂ ਸਾਰਣੀ ਤਹਿਤ ਨਿਰਧਾਰਤ ਸਮੇਂ ਦੌਰਾਨ ਸਬੰਧਤ ਈ.ਆਰ. ਓ. ਕੋਲ ਦਾਅਵੇ ਅਤੇ ਇਤਰਾਜ਼ ਦਰਜ ਕਰ ਸਕਦੇ ਹਨ।
Comments