18 ਅਕਤੂਬਰ
ਪੰਜਾਬ ਹਰਿਆਣਾ ਹਾਈ ਕੋਰਟ ਦੇ ਜੱਜ ਸ. ਹਰਪ੍ਰੀਤ ਸਿੰਘ ਬਰਾੜ ਅਤੇ ਸ. ਰਾਜ ਮੋਹਨ ਸਿੰਘ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਪੰਜਾਬ ਦੀਆਂ ਦੋ ਨਗਰ ਕੌਂਸਲਾਂ ਅਤੇ ਇੱਕ ਨਗਰ ਨਿਗਮ ਦੇ ਨਵੇਂ ਵਾਰਡਬੰਦੀ ਦੇ ਨੋਟੀਫਿਕੇਸ਼ਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਨ੍ਹਾਂ ਵਿੱਚ ਨਗਰ ਨਿਗਮ ਫਗਵਾੜਾ, ਨਗਰ ਕੌਂਸਲ ਡੇਰਾ ਬਾਬਾ ਨਾਨਕ ਅਤੇ ਨਗਰ ਕੌਂਸਲ ਧਰਮਕੋਟ ਸ਼ਾਮਲ ਹਨ।
ਬੈਂਚ ਨੇ ਇਹ ਵੀ ਹੁਕਮ ਦਿੱਤਾ ਕਿ ਸੂਬਾ ਚੋਣ ਕਮਿਸ਼ਨ ਪਿਛਲੀ ਵਾਰਡ ਅਲਾਟਮੈਂਟ ਅਨੁਸਾਰ ਇਨ੍ਹਾਂ ਸੰਸਥਾਵਾਂ ਦੀਆਂ ਚੋਣਾਂ ਆਪਣੇ ਤੌਰ 'ਤੇ ਕਰਵਾ ਸਕਦਾ ਹੈ ਅਤੇ ਚੋਣਾਂ ਕਰਵਾਉਣ 'ਤੇ ਕੋਈ ਪਾਬੰਦੀ ਨਹੀਂ ਹੈ। ਦੱਸ ਦੇਈਏ ਕਿ ਨਵੀਂ ਵਾਰਡਬੰਦੀ ਨੂੰ ਵੱਖ-ਵੱਖ ਪਾਰਟੀਆਂ ਵੱਲੋਂ ਚੁਣੌਤੀ ਦਿੱਤੀ ਗਈ ਸੀ।
Comments