19 ਅਕਤੂਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਦੇ ਹੁਕਮਾਂ ਤਹਿਤ ਜ਼ਿਲ੍ਹੇ ਭਰ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਕਟਾਰੀਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆ ਟੀਮਾਂ ਘਰ-ਘਰ ਜਾ ਕੇ ਡੇਂਗੂ ਦੇ ਬਚਾਅ ਸਬੰਧੀ ਫੀਵਰ ਸਰਵੇ ਅਤੇ ਜਾਗਰੁਕਤਾ ਗਤੀਵਿਧੀਆਂ ਕੀਤਆਂ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਇਸ ਸਬੰਧੀ ਅੱਜ ਦਿਨ ਵੀਰਵਾਰ ਨੂੰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਾਜਗੁਰੂ ਨਗਰ ਵਿਖੇ ਬੱਚਿਆਂ ਨੂੰ ਜਾਣਕਾਰੀ ਦਿੰਦੇ ਮਾਸ ਮੀਡੀਆ ਟੀਮ ਨੇ ਦੱਸਿਆ ਕਿ ਘਰਾਂ ਦੀ ਛੱਤਾਂ ਉਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ ਅਤੇ ਹੋਰ ਥਾਂਵਾਂ 'ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ। ਉਨਾਂ ਦੱਸਿਆ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕਟੇਰਨਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।
ਉਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੀ ਡੇਗੂ ਦੀ ਬਿਮਾਰੀ ਹੁੰਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ ਆਉਣਾ, ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾਂ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇ ਮੱਛਰ ਭਜਾਊ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਡੇਂਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿੱਚ ਮੁਫ਼ਤ ਕੀਤੀ ਜਾਂਦੀ ਹੈ।
Comments