20 ਅਕਤੂਬਰ
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 12 ਦੇ ਮੁਹੱਲਾ ਸੁਭਾਸ਼ ਨਗਰ ਵਿਖੇ 16 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀਆਂ ਗਲੀਆਂ ਦਾ ਉਦਘਾਟਨ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਾਰਡ ਨੰਬਰ 12 ਦੀਆਂ ਇਹ ਗਲੀਆਂ ਸਾਬਕਾ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੁੰਦੀਆਂ ਆ ਰਹੀਆਂ ਸਨ, ਸੋ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਸੀ ਕਿ ਉਹਨਾਂ ਦੀਆਂ ਗਲੀਆਂ ਨੂੰ ਜਰੂਰ ਬਣਾਇਆ ਜਾਵੇ।
ਇਲਾਕਾ ਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਮੁਹੱਲਾ ਸੁਭਾਸ਼ ਨਗਰ ਦੀਆਂ ਇਹਨਾਂ ਗਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ 'ਤੇ ਕਰੀਬ 16 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਹਲਕਾ ਪੂਰਬੀ ਅੰਦਰ ਵਿਕਾਸ ਕਾਰਜ ਜ਼ੋਰਾਂ ਸ਼ੋਰਾਂ ਤੇ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕਈ ਹੋਰ ਨਵੇਂ ਵਿਕਾਸ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।
ਉਹਨਾਂ ਕਿਹਾ ਕਿ ਹਲਕੇ ਅੰਦਰ ਆਮ ਆਦਮੀ ਕਲੀਨਿਕਾਂ ਦੇ ਖੁੱਲਣ ਨਾਲ ਵਸਨੀਕਾਂ ਨੂੰ ਦਵਾਈਆਂ ਫਰੀ ਦੇ ਤੌਰ ਤੇ ਮਿਲ ਰਹੀਆਂ ਹਨ ਜਿਸ ਨਾਲ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਇੱਕੋ ਇੱਕ ਟੀਚਾ ਹੈ ਕਿ ਸੂਬੇ ਅੰਦਰ ਸਿਹਤ ਸੇਵਾਵਾਂ ਦੇ ਨਾਲ ਨਾਲ ਮੁਫ਼ਤ ਪੜਾਈ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਕਰਨਾ ਜਿਸ ਦੀ ਜੰਗੀ ਪੱਧਰ ਤੇ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਾਡਾ ਸੂਬਾ ਦੇਸ਼ ਭਰ ਵਿੱਚੋਂ ਵਿਕਾਸ ਪੱਖੋਂ ਪਹਿਲੇ ਨੰਬਰ ਵਿੱਚ ਗਿਣਿਆ ਜਾਵੇਗਾ। ਇਸ ਮੌਕੇ ਰਾਜ ਗਰੇਵਾਲ, ਮੈਡਮ ਰਜਿੰਦਰ ਕੌਰ ਰਾਠੌਰ, ਗੱਗੀ ਸ਼ਰਮਾ, ਹੈਪੀ, ਵੇਦ ਕੁਮਾਰ, ਵਿੱਕੀ ਸ਼ਰਮਾ, ਅਨੀਤਾ ਰਾਣੀ, ਸੁਭਾਸ ਚੰਦਰ, ਮਨੋਹਰ ਲਾਲ, ਭਿੰਦਾ ਹਲਵਾਈ, ਅਭਿਸ਼ੇਕ, ਮਨੀ, ਡਾਕਟਰ ਨਵੀਸ਼ ਵਾਲੀਆ ਤੋਂ ਇਲਾਵਾ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਵੀ ਹਾਜ਼ਰ ਸਨ।
Comments