google-site-verification=ILda1dC6H-W6AIvmbNGGfu4HX55pqigU6f5bwsHOTeM
top of page

CM ਮਾਨ ਦਾ ਵੱਡਾ ਐਲਾਨ, ਸੂਬੇ ‘ਚ 20 ਤੋਂ 30 ਦਸੰਬਰ ਤੱਕ ਨਹੀਂ ਮਨਾਇਆ ਜਾਵੇਗਾ ਕੋਈ ਖੁਸ਼ੀ ਵਾਲਾ ਸਮਾਗਮ

21 ਅਕਤੂਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸਦਨ ‘ਚ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਇਸ ਲਈ 20 ਦਸਬੰਰ ਤੋਂ 30 ਦਸੰਬਰ ਤੱਕ ਸੂਬਾ ਸਰਕਾਰ ਕੋਈ ਵੀ ਖੁਸ਼ੀ ਜਾਂ ਜਸ਼ਨ ਵਾਲਾ ਸਰਕਾਰੀ ਸਮਾਗਮ ਨਹੀਂ ਮਨਾਏ

ਭਗਵੰਤ ਸਿੰਘ ਮਾਨ ਨੇ ਕਿਹਾ ਕਿ 21 ਦਸੰਬਰ ਤੋਂ 28 ਨਵੰਬਰ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਸ਼ਹੀਦ ਹੋ ਗਿਆ। ਪੂਰੇ ਹਫ਼ਤੇ ਵਿੱਚ ਪਹਿਲਾਂ ਕਿਲ੍ਹਾ ਛੱਡਣਾ ਪਿਆ, ਫਿਰ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਫਿਰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਹੋਈ। ਉਨ੍ਹਾਂ ਕਿਹਾ ਕੇ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਇਨ੍ਹਾਂ ਦਿਨਾਂ ਵਿੱਚ ਕੋਈ ਨਿਯੁਕਤੀ ਪੱਤਰ ਵੀ ਨਹੀਂ ਵੰਡੇ ਜਾਣਗੇ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਸ਼ਹਿਰ ਵਿੱਚ ‘ਸਕਾਈ ਟਰਾਂਸਪੋਰਟ’ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਹੱਤਵਪੂਰਨ ਸਥਾਨ ਜੋੜਨ ਲਈ 30-30 ਯਾਤਰੀਆਂ ਦੀ ਸਮਰੱਥਾ ਵਾਲੀਆਂ ਕੇਬਲ ਕਾਰਾਂ ਸ਼ੁਰੂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟਰਾਂਸਪੋਰਟ ਸੇਵਾ ਵਾਹਗਾ ਬਾਰਡਰ ਨੂੰ ਵੀ ਜੋੜ ਦੇਵੇਗੀ।



Kommentare


Logo-LudhianaPlusColorChange_edited.png
bottom of page