24 ਅਕਤੂਬਰ
ਪੰਜਾਬ ਪੁਲਿਸ ਦੇ ਅੰਮ੍ਰਿਤਸਰ SSOC ਨੇ ਹੈਰੋਇਨ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਕ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਮੁਤਾਬਕ ਇਹ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਿਆਂਦੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਫੜੇ ਗਏ ਵਿਅਕਤੀ ਦੇ ਬਦਨਾਮ ਨਸ਼ਾ ਤਸਕਰ ਰਣਜੀਤ ਚੀਤਾ ਨਾਲ ਸਿੱਧੇ ਸਬੰਧ ਹਨ।
ਚੀਤਾ ਨੂੰ ਮਈ 2020 ਵਿੱਚ 532 ਕਿਲੋ ਹੈਰੋਇਨ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸਦਾ ਭਰਾ ਸਰਵਣ ਐਸ ਭੋਲਾ ਹੁਣ ਅਮਰੀਕਾ ਤੋਂ ਇਸ ਨੈੱਟਵਰਕ ਨੂੰ ਚਲਾ ਰਿਹਾ ਹੈ।
Comments