ਲੁਧਿਆਣਾ, 28 ਸਤੰਬਰ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 1 ਅਧੀਨ ਸਿਲਵਰ ਕੁੰਜ ਕਲੋਨੀ ਵਿਖੇ ਵੱਖ-ਵੱਖ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਪਾਰਟੀ ਦੀ ਯੁਵਾ ਟੀਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਰੀਬ 76.25 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜ੍ਹਕਾਂ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਦੀ ਇਹ ਕਲੋਨੀ ਵਿਕਸਤ ਹੋਈ ਹੈ ਉਦੋਂ ਤੋਂ ਹੁਣ ਤੱਕ ਇੱਥੇ ਕਿਸੇ ਵੀ ਸੜਕ ਦੀ ਉਸੀਰੀ ਨਹੀਂ ਹੋ ਸਕੀ।
ਹੁਣ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ ਅਤੇ ਸੜਕਾਂ ਦੇ ਨਿਰਮਾਣ ਨਾਲ ਵਸਨੀਕਾਂ ਅਤੇ ਰਾਹਗੀਰਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
Comments