google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸਵੱਛਤਾ ਨੂੰ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਇਆ ਜਾਵੇ- ਡਾ. ਹਿਤਿੰਦਰ ਕੌਰ

ਲੁਧਿਆਣਾ 1 ਅਕਤੂਬਰ

‘ਸਵੱਛਤਾ ਹੀ ਸੇਵਾ ਹੈ ਅਭਿਆਨ-2023’ ਅਧੀਨ ਡਾਇਰੈਕਟਰ ਸਿਹਤ ਸੇਵਾਵਾਂ(ਪਰਿਵਾਰ ਭਲਾਈ) ਕਮ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅੰਦਰ ਸਾਫ ਸਫਾਈ ਕੀਤੀ ਗਈ । ਡਾਕਟਰ ਹਿਤਿੰਦਰ ਕੌਰ ਨੇ ਕਿਹਾ ਕਿ ਗਾਂਧੀ ਜਯੰਤੀ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਸਵੱਛਤਾ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਨਾਗਰਿਕਾਂ ਦੀ ਅਗਵਾਈ ਵਿੱਚ ਇੱਕ ਘੰਟਾ ਸ਼੍ਰਮਦਾਨ "ਏਕ ਤਾਰੀਖ਼, ਏਕ ਘੰਟਾ ਏਕ ਸਾਥ" ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਵੱਛਤਾ ਅਭਿਆਨ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ਼-ਸੁਥਰਾ ਵਾਤਾਵਰਨ ਸਿਰਜਣ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਜਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅੰਦਰ ਇਹ ਮੁਹਿੰਮ ਚਲਾ ਕੇ ਸਫਾਈ ਕਰਵਾਈ ਜਾ ਰਹੀ ਹੈ l ਜਿਸ ਅਧੀਨ ਖਾਲੀ ਏਰੀਏ, ਅਲਮਾਰੀਆਂ, ਛੱਤਾਂ ਆਦਿ ਦੀ ਵਿਸ਼ੇਸ਼ ਸਫਾਈ ਕਰਵਾਈ ਗਈ ਅਤੇ ਬੇਲੋੜੇ ਸਮਾਨ ਨੂੰ ਨਸ਼ਟ ਕੀਤਾ ਗਿਆ ਕਿਉਂਕਿ ਸਾਫ ਸਾਫ ਸਫਾਈ ਰੱਖਣ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਸਹਿਜੇ ਹੀ ਬਚ ਸਕਦੇ ਹਾਂ ਅਤੇ ਤੰਦਰੁਸਤ ਰਹਿ ਸਕਦੇ ਹਾਂ। ਉਹਨਾਂ ਕਿਹਾ ਕਿ ਸਿਹਤ ਸੰਸਥਾਵਾਂ ਦੀ ਸਫਾਈ ਹੋਣ ਨਾਲ ਲੋਕਾਂ ਦਾ ਸਿਹਤ ਸੰਸਥਾਵਾਂ ਵਿੱਚ ਵਿਸ਼ਵਾਸ ਵੱਧਦਾ ਹੈ l ਵਧੀਆ ਮਾਹੌਲ ਵਿੱਚ ਚੰਗੀਆਂ ਸਿਹਤ ਸੇੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ "ਸਵੱਛਤਾ ਮੁਹਿੰਮ" ਨਾਲ ਜੁੜਨਾ ਚਾਹੀਦਾ ਹੈ ਅਤੇ ਆਪਣੇ ਘਰਾਂ ,ਆਲੇ ਦੁਆਲੇ ਅਤੇ ਦਫਤਰਾਂ ਦੀ ਸਫਾਈ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਜਿਲੇ ਦੇ ਪ੍ਰੋਗਰਾਮ ਅਧਿਕਾਰੀ ਅਤੇ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।

Comments


Logo-LudhianaPlusColorChange_edited.png
bottom of page