google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 'ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 05 ਅਕਤੂਬਰ

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਚੋਦ ਵਾਅਦੇ ਤਹਿਤ ਵਾਰਡ ਨੰਬਰ 48 ਅਧੀਨ ਨਿਰਮਲ ਨਗਰ ਵਿਖੇ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 28 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਸਾਰੇ ਲੋਕਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਜੋ ਹਲਕੇ ਦੇ ਵਿਕਾਸ ਲਈ ਉਨ੍ਹਾਂ ਦੇ ਨਾਲ ਖੜ੍ਹੇ ਹੋਏ।

ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਗਲੀਆਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ੋਤੇ ਮੁਹੱਈਆ ਕਰਵਾਈਆਂ ਜਾਣਗੀਆਂ।

Comments


Logo-LudhianaPlusColorChange_edited.png
bottom of page