2 ਨਵੰਬਰ
ਪੰਜਾਬ ਪੁਲਿਸ ਦੇ ਵਧੀਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਮਨੁੱਖੀ ਅਧਿਕਾਰ ਮਾਲਵਿੰਦਰ ਸਿੰਘ ਸਿੱਧੂ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਿਕ, ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਕੁਝ ਦਿਨ ਪਹਿਲਾਂ ਉਸ ਵਿਰੁੱਧ ਵਿਜੀਲੈਂਸ ਹੈੱਡਕੁਆਰਟਰ ਵਿਖੇ ਅਧਿਕਾਰੀਆਂ ਨਾਲ ਦੁਰਵਿਵਹਾਰ ਅਤੇ ਧੱਕਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਤੋਂ ਬਾਅਦ ਮੁਹਾਲੀ ਦੇ ਫੇਜ਼-8 ਥਾਣੇ ਦੀ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਊਰੋ ਲੰਬੇ ਸਮੇਂ ਤੋਂ ਏਆਈਜੀ ਮਾਲਵਿੰਦਰ ਸਿੰਘ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਅਤੇ ਫਿਰੌਤੀ ਨਾਲ ਸਬੰਧਤ ਸ਼ਿਕਾਇਤਾਂ ਦੀ ਜਾਂਚ ਕਰ ਰਿਹਾ ਸੀ। ਬੀਤੇ ਬੁੱਧਵਾਰ ਨੂੰ ਵਿਜੀਲੈਂਸ ਨੇ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਸੀ।
ਜਦੋਂ ਏਆਈਜੀ ਵਿਜੀਲੈਂਸ ਹੈੱਡਕੁਆਰਟਰ ਪੁੱਜੇ ਤਾਂ ਉਥੇ ਤਾਇਨਾਤ ਅਧਿਕਾਰੀਆਂ ਨੇ ਕਿਹਾ ਕਿ ਉਹ ਪੁੱਛ-ਪੜਤਾਲ ਦੌਰਾਨ ਫ਼ੋਨ ਆਪਣੇ ਨਾਲ ਨਹੀਂ ਲੈ ਸਕਦਾ। ਹਾਲਾਂਕਿ ਉਸ ਕੋਲ ਦੋ ਫੋਨ ਸਨ। ਇਹ ਸੁਣ ਕੇ ਏਆਈਜੀ ਉਨ੍ਹਾਂ ਅਫ਼ਸਰਾਂ ’ਤੇ ਗੁੱਸੇ ਵਿੱਚ ਆ ਗਏ। ਉਨ੍ਹਾਂ ਦਲੀਲ ਦਿੱਤੀ ਕਿ ਉਹ ਐਸਐਸਪੀ ਪੱਧਰ ਦਾ ਅਧਿਕਾਰੀ ਹੈ।
ਜਾਂਚ ਦੌਰਾਨ ਉਹ ਫੋਨ ਆਪਣੇ ਨਾਲ ਲੈ ਜਾ ਸਕਦਾ ਹੈ ਪਰ ਵਿਜੀਲੈਂਸ ਅਧਿਕਾਰੀ ਅੜੇ ਰਹੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜਾਂਚ ਪ੍ਰਭਾਵਿਤ ਹੋਵੇਗੀ। ਇਸ ਦੌਰਾਨ ਕਾਫੀ ਦੇਰ ਤੱਕ ਮਾਹੌਲ ਗਰਮ ਰਿਹਾ। ਸਥਿਤੀ ਧੱਕਾ-ਮੁੱਕੀ ਅਤੇ ਗਾਲ੍ਹਾਂ ਤੱਕ ਪਹੁੰਚ ਗਈ।
ਇਸ ਦੌਰਾਨ ਡੀਐਸਪੀ ਵਰਿੰਦਰ ਸਿੰਘ ਦੇ ਦਫ਼ਤਰ ਦੇ ਸ਼ੀਸ਼ੇ ਵੀ ਟੁੱਟ ਗਏ। ਬਾਅਦ ਵਿੱਚ ਵਿਜੀਲੈਂਸ ਨੂੰ ਬਾਹਰ ਰੱਖੇ ਏਆਈਜੀ ਦੇ ਫੋਨ ਮਿਲੇ ਪਰ ਇਸ ਤੋਂ ਬਾਅਦ ਵਿਜੀਲੈਂਸ ਨੂੰ ਸ਼ੱਕ ਹੋਇਆ ਕਿ ਉਸ ਕੋਲ ਕੋਈ ਹੋਰ ਫੋਨ ਹੋ ਸਕਦਾ ਹੈ। ਇਸ ਮਗਰੋਂ ਵਿਜੀਲੈਂਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ।
Comments