ਅਕਤੂਬਰ 28
ਵਿਜੀਲੈਂਸ ਪੰਜਾਬ ਨੇ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ, ਜਾਣਕਾਰੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਕਾਬੂ ਕੀਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਅਤੇ ਜਤਿੰਦਰ ਸਿੰਘ ਵਜੋਂ ਹੋਈ ਹੈ। ਉਕਤ ਦੋਵਾਂ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜਨੀਅਰ ਸੋਮ ਨਾਥ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਵਾਂ ਅਖੌਤੀ ਪੱਤਰਕਾਰਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਥਾਣਾ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਕਰਨ, ਮੁਲਜ਼ਮਾਂ ਦੇ ਢੰਗ-ਤਰੀਕੇ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦੇ ਅਖੌਤੀ ਸੋਸ਼ਲ ਮੀਡੀਆ ਚੈਨਲ ਦੀ ਜਾਂਚ ਕਰਨ ਵਾਸਤੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲੈਣ ਲਈ ਉਨ੍ਹਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ।
Comments