google-site-verification=ILda1dC6H-W6AIvmbNGGfu4HX55pqigU6f5bwsHOTeM
top of page

ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਪੈਨੋਰਮਾ, ਸਰਕਾਰ ਨੇ 33 ਕਰੋੜ ਦੀ ਲਾਗਤ ਨਾਲ ਤਿਆਰ ਕਰਵਾਇਆ

28 ਅਕਤੂਬਰ

ਪੰਜਾਬ ਸਰਕਾਰ ਵਲੋਂ ਰਾਮ ਤੀਰਥ ਵਾਲਮੀਕਿ ਤੀਰਥ ਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ l ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਤੇ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ ਸਰਧਾਂਜਲੀ ਹੈ। ਭਗਵਾਨ ਵਾਲਮੀਕਿ ਮੰਦਿਰ ਵਿਖੇ ਮੱਥਾ ਟੇਕਣ ਮਗਰੋਂ ਲੋਕਾਂ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨੂੰ ਸਿੱਖਿਅਤ ਕਰਨ ਲਈ ਸਕੂਲ ਆਫ਼ ਐਮੀਨੈਂਸ ਵਰਗੇ ਅਦਾਰੇ ਸ਼ੁਰੂ ਕੀਤੇ ਹਨ, ਸੋ ਸਾਰੇ ਇਸ ਮੌਕੇ ਦਾ ਫਾਇਦਾ ਲੈਣ, ਆਪਣੀਆਂ ਪੀੜ੍ਹੀਆਂ ਨੂੰ ਸਿੱਖਿਅਤ ਕਰਨ। ਉਨਾਂ ਕਿਹਾ ਕਿ ਅੱਜ ਦੇ ਜ਼ਮਾਨੇ ਵਿੱਚ ਸਿੱਖਿਆ ਤੋਂ ਬਿਨਾਂ ਤਰੱਕੀ ਅਸੰਭਵ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਵਲੋਂ ਕਰੀਬ 33 ਕਰੋੜ ਦੀ ਲਾਗਤ ਨਾਲ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਪੈਨੋਰਮਾ ਬਣਾਇਆ ਗਿਆ ਹੈ ਜਿਸਦਾ ਉਦਘਾਟਨ ਜਲਦੀ ਹੀ ਮੁੱਖ ਮੰਤਰੀ ਵਲੋਂ ਕੀਤਾ ਜਾਵੇਗਾ


ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਣ ਲਈ ਪ੍ਰੇਰਿਆ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਕਿਹਾ ਸਰਕਾਰ ਲੋਕਾਂ ਦੀ ਬੇਹਤਰੀ ਲਈ ਯਤਨਸ਼ੀਲ ਹੈ।



Comments


Logo-LudhianaPlusColorChange_edited.png
bottom of page