google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਇਨਕਮ ਟੈਕਸ ਦੀ ਹੋਈ ਛਾਪੇਮਾਰੀ

ਲੁਧਿਆਣਾ 26 ਸਤੰਬਰ

ਲੁਧਿਆਣਾ ਦੇ ਸੀਨੀਅਰ ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਅੱਜ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ। ਅੱਜ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਮਾਡਲ ਗ੍ਰਾਮ ਸਥਿਤ ਉਨ੍ਹਾਂ ਦੇ ਘਰ ਅਤੇ ਦਫਤਰ ਆ ਕੇ ਛਾਪੇਮਾਰੀ ਕੀਤੀ ਅਤੇ ਦੇਰ ਸ਼ਾਮ ਤੱਕ ਛਾਪੇਮਾਰੀ ਜਾਰੀ ਸੀ। ਯਾਦ ਰਹੇ ਕਿ ਵਿਪਨ ਸੂਦ ਕਾਕਾ ਸੀਨੀਅਰ ਅਕਾਲੀ ਆਗੂ ਹਨ, ਜਿਨ੍ਹਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਾਲ ਹੀ ਵਿੱਚ ਲੁਧਿਆਣਾ ਲੋਕ ਸਭਾ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ।ਵਿਪਨ ਸੂਦ ਕਾਕਾ ਸੁਖਬੀਰ ਸਿੰਘ ਬਾਦਲ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਇਸ ਤੋਂ ਪਹਿਲਾਂ ਉਹ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਲੋਕ ਇਨਸਾਫ ਪਾਰਟੀ 'ਚ ਰਹਿ ਚੁੱਕੇ ਹਨ ਅਤੇ ਲੋਕ ਇਨਸਾਫ ਪਾਰਟੀ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ, ਬਾਅਦ 'ਚ ਉਹ ਅਕਾਲੀ ਦਲ 'ਚ ਸ਼ਾਮਲ ਹੋ ਗਏ ਅਤੇ ਅੱਜਕੱਲ੍ਹ ਸੁਖਬੀਰ ਬਾਦਲ ਦੇ ਕਰੀਬੀ ਮੰਨੇ ਜਾਂਦੇ ਹਨ।

Comments


Logo-LudhianaPlusColorChange_edited.png
bottom of page