28 ਐਕਤੁਬਰ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨਾਲ ਕਥਿਤ ਛੇੜਖਾਨੀ ਕਰਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਅਪਮਾਨਜਣਕ ਟਿੱਪਣੀਆਂ ਕਰਨ ਦੇ ਮਾਮਲੇ ’ਚ ਇਥੋਂ ਦੀ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ।
ਦੱਸ ਦਈਏ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਵਿਰਸਾ ਸਿੰਘ ਵਲਟੋਹਾ, ਡਾਕਟਰ ਦਲਜੀਤ ਸਿੰਘ ਚੀਮਾ ਤੇ ਹੋਰਨਾਂ ਆਗੂਆਂ ਵੱਲੋਂ ਪਹਿਲਾਂ ਐਸਐਸਪੀ ਦਫ਼ਤਰ ਤੇ ਫਿਰ ਦੇਰ ਰਾਤ ਤੱਕ ਮਟੌਰ ਥਾਣੇ ਦੀ ਘੇਰਾਬੰਦੀ ਕਰਕੇ ਰੱਖੀ ਗਈ। ਅਕਾਲੀ ਆਗੂ ਤੇ ਵਰਕਰ ਮਟੌਰ ਥਾਣੇ ਦੇ ਅੰਦਰ ਹੀ ਧਰਨਾ ਲਗਾ ਕੇ ਬੈਠ ਗਏ।
ਹਾਸਲ ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਦਬਾਅ ਨੂੰ ਦੇਖਦੇ ਹੋਏ ਮੁਹਾਲੀ ਪੁਲਿਸ ਵੱਲੋਂ ਕਰੀਬ ਅੱਧੀ ਰਾਤ ਨੂੰ ਬੰਟੀ ਰੋਮਾਣਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੱਜ ਨੇ ਵੀ ਪੁਲਿਸ ਅਧਿਕਾਰੀਆਂ ਨੂੰ ਸਵਾਲ ਕੀਤਾ ਕਿ ਅਕਾਲੀ ਆਗੂ ਨੂੰ ਸਬੰਧਤ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਿਉਂ ਨਹੀਂ ਕੀਤਾ ਗਿਆ? ਪਰ ਪੁਲਿਸ ਕੋਈ ਜਵਾਬ ਨਹੀਂ ਦੇ ਸਕੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੰਟੀ ਰੋਮਾਣਾ ਨੂੰ ਜੇਲ੍ਹ ਭੇਜ ਦਿੱਤਾ।
Comments