google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੁਲਿਸ ਨੇ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੀਤਾ ਗ੍ਰਿਫਤਾਰ

26 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-3 ਥਾਣੇ ਵਿਚ ਰੱਖਿਆ ਸੀ। ਬਾਅਦ ਵਿਚ ਉਨ੍ਹਾਂ ਨੂੰ ਮੁਹਾਲੀ ਦੇ ਥਾਣਾ ਮਟੌਰ ਵਿਖੇ ਲਿਆਂਦਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬੰਟੀ ਰੋਮਾਣਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਰੁਧ ਇਕ ਐਡੀਟਡ ਵੀਡੀਉ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਦੇ ਚਲਦਿਆਂ ਇਹ ਕਾਰਵਾਈ ਹੋਈ ਹੈ। ਬੰਟੀ ਰੋਮਾਣਾ ਵਲੋਂ ਸ਼ੇਅਰ ਕੀਤੀ ਵੀਡੀਉ ਵਿਚ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਆਵਾਜ਼ ਸੀ। ਬੰਟੀ ਰੋਮਾਣਾ ਵਲੋਂ ਪੋਸਟ ਕੀਤੀ ਗਈ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕੰਵਰ ਗਰੇਵਾਲ ਨੇ ਸਪੱਸ਼ਟੀਕਰਨ ਦਿਤਾ ਸੀ ਕਿ ਉਨ੍ਹਾਂ ਅਜਿਹਾ ਕੋਈ ਗੀਤ ਨਹੀਂ ਗਾਇਆ ਹੈ। ਉਸ ਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ। ਇਸ ਮਗਰੋਂ ਪੁਲਿਸ ਨੇ ਬੰਟੀ ਰੋਮਾਣਾ ਵਿਰੁਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਪੁਲਿਸ ਵਲੋਂ ਬੰਟੀ ਰੋਮਾਣਾ ਵਿਰੁਧ ਦਰਜ ਐਫ.ਆਈ.ਆਰ. ਸਬੰਧੀ ਕੋਈ ਵੀ ਜਾਣਕਾਰੀ ਅਧਿਕਾਰਤ ਤੌਰ 'ਤੇ ਸਾਂਝੀ ਨਹੀਂ ਕੀਤੀ ਗਈ ਹੈ।

48 ਸਾਲਾ ਪਰਮਬੰਸ ਸਿੰਘ ਬੰਟੀ ਰੋਮਾਣਾ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਸਾਲ 2022 ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਉਹ ਅਕਾਲੀ ਦਲ ਦੀ ਟਿਕਟ 'ਤੇ ਫਰੀਦਕੋਟ ਸੀਟ ਤੋਂ ਚੋਣ ਲੜੇ ਸੀ ਪਰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਤੋਂ ਹਾਰ ਗਏ।

ਕੰਵਰ ਗਰੇਵਾਲ ਨੇ ਵੀਡੀਉ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਅਜਿਹੀਆਂ ਖ਼ਬਰਾਂ ਨਾ ਫੈਲਾਉ ਜਿਸ ਨਾਲ ਦੂਜਿਆਂ ਦਾ ਦਿਲ ਦੁਖੇ। ਵਾਇਰਲ ਵੀਡੀਉ ਵਿਚ ਕਿਸੇ ਨੇ ਜਾਣਬੁੱਝ ਕੇ ਆਵਾਜ਼ ਨੂੰ ਬਦਲ ਦਿਤਾ। ਉਹ ਮੁੱਖ ਮੰਤਰੀ ਹਨ ਤੇ ਸਾਨੂੰ ਉਸ ਅਹੁਦੇ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸੋਸ਼ਲ ਮੀਡੀਆ ਦੀ ਦੁਰਵਰਤੋਂ ਨਾ ਕਰੀਏ।



Comments


Logo-LudhianaPlusColorChange_edited.png
bottom of page