17 ਅਕਤੂਬਰ
ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ’ਤੇ ਹਲਕਾ ਉੱਤਰੀ ਦੇ 100 ਤੋਂ ਵੱਧ ਵਲੰਟੀਅਰਾਂ ਨੇ ਖੂਨਦਾਨ ਕਰਕੇ ਉਹਨਾਂ ਨੂੰ ਵਧਾਈ ਦਿੱਤੀ। ਹੈਬੋਵਾਲ ਵਿੱਖੇ MLA ਚੌਧਰੀ ਮਦਨ ਲਾਲ ਬੱਗਾ ਦੇ ਮਾਰਗ ਦਰਸ਼ਨ ਹੇਠ ਆਯੋਜਿਤ ਕੀਤਾ ਗਿਆ। ਸਭ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਮੁੱਖ ਮੰਤਰੀ ਦੇ ਜਨਮ ਦਿਨ ਨੂੰ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਦੇ 100 ਤੋਂ ਵੱਧ ਵਲੰਟੀਅਰਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕਰਕੇ ਕਈ ਜਾਨਾਂ ਬਚਾਉਣ ਵਿੱਚ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ। ਵਲੰਟੀਅਰਾਂ ਵਲੋਂ ਦਾਨ ਕੀਤੀ ਗਈ ਖੂਨ ਦੀ ਇੱਕ-ਇੱਕ ਬੂੰਦ ਲੋੜ ਦੇ ਸਮੇਂ ਗੰਭੀਰ ਬਿਮਾਰੀਆਂ ਨਾਲ ਪੀੜ੍ਹਿਤ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਇਕ ਹੋਵੇਗੀ। ’ਆਪ’ ਵਲੰਟੀਅਰਾਂ ਦੇ ਨਾਲ-ਨਾਲ ਹਰ ਉਮਰ ਵਰਗ ਦੇ ਆਮ ਨਾਗਰਿਕਾਂ ਵਿੱਚ ਖੂਨਦਾਨ ਦਾਨ ਦੇ ਪ੍ਰਤੀ ਉਤਸਾਹ ਅਤੇ ਲਗੀਆ ਲੰਬੀਆਂ ਕਤਾਰਾਂ ਨੂੰ ਦੇਖਦਿਆਂ ਗੌਰਵ ਬੱਗਾ ਨੇ ਕਿਹਾ ਕਿ ਜਿਹੜੇ ਸੰਗਠਨ ਕੋਲ ਨਿਰਸਵਾਰਥ ਸੇਵਾ ਦੇ ਜਜ਼ਬੇ ਵਾਲੇ ਵਲੰਟੀਅਰਾਂ ਦੀ ਵੱਡੀ ਫੌਜ ਹੋਵੇ, ਅਜਿਹੇ ਸੰਗਠਨ ਦੀ ਤਰੱਕੀ ਦੇ ਵੱਧਦੇ ਕਦਮਾ ਨੂੰ ਰੋਕਣਾ ਸੰਭਵ ਨਹੀਂ ਹੈ।
Comentarios