google-site-verification=ILda1dC6H-W6AIvmbNGGfu4HX55pqigU6f5bwsHOTeM
top of page

ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਵਿਧਾਇਕ ਬੱਗਾ ਆਏ ਅੱਗੇ

>>>>ਰਾਹਤ ਫੰਡ ਚ ਦਿੱਤੀ ਆਪਣੀ ਇੱਕ ਮਹੀਨੇ ਦੀ ਤਨਖਾਹ

>>>>ਕਿਹਾ! ਔਖੀ ਘੜੀ ਚ ਲੋਕਾਂ ਨਾਲ ਖੜ੍ਹਨਾ ਮਨੁੱਖਤਾ ਦੀ ਸੱਚੀ ਸੇਵਾ

ਲੁਧਿਆਣਾ, 15 ਜੁਲਾਈ

ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਵਿਧਾਨ੍ ਸਭਾ ਹਲਕਾ ਉਤਰੀ ਤੋ ਵਿਧਾਇਕ ਮਦਨ੍ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਰਾਹਤ ਫੰਡ ਵਜੋਂ ਪ੍ਰਦਾਨ ਕੀਤੀ ਹੈ।

ਉਨ੍ਹ ਕਿਹਾ ਕਿ ਪੰਜਾਬ ਵਿੱਚ ਕੁਦਰਤੀ ਆਫ਼ਤ ਦੇ ਰੂਪ ਵਿੱਚ ਆਏ ਹੜ ਨੇ ਭਾਰੀ ਨੁਕਸਾਨ ਕੀਤਾ ਹੈ, ਵੱਡੇ ਪੱਧਰ ਤੇ ਪੰਜਾਬ ਸਰਕਾਰ, ਸਮਾਜਸੇਵੀ ਸੰਸਥਾਵਾਂ ਪੰਜਾਬ ਦੇ ਆਮ ਲੋਕ ਹੜ ਪੀੜਿਤਾਂ ਦੀ ਮਦਦ ਵਿਚ ਲੱਗੇ ਹੋਏ ਹਨ ਜੋ ਸਾਡਾ ਸਭ ਦਾ ਫ਼ਰਜ਼ ਵੀ ਬਣਦਾ ਹੈ।

ਉਨ੍ਹਾ ਵਲੋ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋ ਵੀ ਪਹਿਲੇ ਦਿਨ ਤੋ ਹੀ ਆਪਣਾ ਫਰਜ਼ ਸਮਝ ਕੇ ਸੇਵਾ ਕੀਤੀ ਜਾ ਰਹੀ ਹੈ । ਉਨ੍ਹਾ ਬਤੌਰ ਵਿਧਾਇਕ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਹੜ ਰਾਹਤ ਫੰਡ 'ਚ ਦੇਣ ਦਾ ਫੈਸਲਾ ਕੀਤਾ ਹੈ ।

ਉਨ੍ਹਾਂ ਕਿਹਾ ਕਿ ਔਖੀ ਘੜ੍ਹੀ ਚ ਲੋਕਾਂ ਦਾ ਸਹਿਜੋਗ ਕਰਨਾ ਹੀਂ ਮਨੁੱਖਤਾ ਦੀ ਸੱਚੀ ਸੇਵਾ ਹੈ ਜਿਸ ਲਈ ਸਾਨੂੰ ਸਾਰਿਆ ਨੂੰ ਅੱਗੇ ਆਉਣਾ ਚਾਹੀਦਾ ਹੈ ।

Comments


Logo-LudhianaPlusColorChange_edited.png
bottom of page