08/11/2024
ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Prakash Purab) ਦੇ ਸਬੰਧ 'ਚ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨ (Nagar Kirtan) ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (DC Jalandhar) ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿੱਚ 12 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ ਨਗਰ ਕੀਰਤਨ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 12 ਨਵੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
Comments