ਚੰਡੀਗੜ੍ਹ, 17 ਅਗਸਤ (ਇੰਦਰਜੀਤ ਨਾਗਪਾਲ)
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਲਈ ਹੋ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਹੈਡ ਆਫਿਸ ਚ' ਚੇਅਰਮੈਨ ਮਾਰਕਫੈਡ ਅਮਨਦੀਪ ਸਿੰਘ ਮੋਹੀ, ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਸ਼ਰਨ ਪਾਲ ਸਿੰਘ ਮੱਕੜ ਦੀ ਰਹਿਨੁਮਾਈ ਹੇਠ ਚੇਅਰਮੈਨ ਬਸੰਤ ਆਈਸ ਕਰੀਮ ਗਰੁਪ ਰਜਿੰਦਰ ਸਿੰਘ ਬਸੰਤ, ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁਧ ਰਾਮ , ਵਾਈਸ ਸਟੇਟ ਪ੍ਰਧਾਨ ਤਰੁਣਪ੍ਰੀਤ ਸਿੰਘ ਸੌਂਦ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਰਾਜਿੰਦਰ ਪਾਲ ਕੌਰ ਛਿਨਾ ਵੀ ਮੌਜੂਦ ਸਨ।
ਆਉਣ ਵਾਲੀਆਂ ਕਾਰਪੋਰੇਸ਼ਨ ਚੌਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ ਅਤੇ ਪਾਰਟੀ ਦੇ ਹਿੱਤਾਂ ਲਈ ਪੰਜਾਬ ਵਾਸੀਆਂ ਦੀ ਸੇਵਾ ਕਰਨਗੇ। ਰਾਜਿੰਦਰ ਸਿੰਘ ਬਸੰਤ ਪੰਜਾਬ ਦੇ ਬਹੁਤ ਹੀ ਹਰਮਨ ਪਿਆਰੇ ਨੇਤਾ ਹਨ।ਉਹ ਕਈ ਵਾਰ ਕਈ ਨਿਗਮਾਂ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।ਉਹ ਕਈ ਸੰਸਥਾਵਾਂ ਨਾਲ ਜੁੜੇ ਹੋਏ ਹਨ।ਲੁਧਿਆਣਾ ਵਿੱਚ ਉਹਨਾਂ ਦਾ ਖਾਸ ਸਥਾਨ ਹੈ। ਰਾਜਿੰਦਰ ਸਿੰਘ ਬਸੰਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਬਸੰਤ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਉੱਚਾ ਹੋਇਆ ਹੈ। ਰਾਜਿੰਦਰ ਸਿੰਘ ਬਸੰਤ ਕੈਪਟਨ ਅਮਰਿੰਦਰ ਸਿੰਘ ਦੇ ਖਾਸਮਖਾਸ ਰਹੇ ਹਨ ।ਸਮਾਗਮ ਵਿੱਚ ਹਾਜ਼ਰ ਵਿਧਾਇਕਾਂ ਅਤੇ ਪਾਰਟੀ ਦੇ ਹੋਰ ਉੱਚ ਆਗੂਆਂ ਨੇ ਕਿਹਾ ਕਿ ਰਾਜਿੰਦਰ ਸਿੰਘ ਬਸੰਤ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ।
Σχόλια