google-site-verification=ILda1dC6H-W6AIvmbNGGfu4HX55pqigU6f5bwsHOTeM
top of page

STF ਲੁਧਿਆਣਾ ਦੀ ਵੱਡੀ ਕਾਰਵਾਈ, 6 ਕਰੋੜ ਦੀ ਹੈਰੋਇਨ ਸਣੇ ਤਸਕਰ ਗ੍ਰਿਫਤਾਰ; ਦਸੰਬਰ ਮਹੀਨੇ ਆਇਆ ਸੀ ਜ਼ਮਾਨਤ 'ਤੇ ਬਾਹਰ

01/01/2024

ਐਸਟੀਐਫ ਲੁਧਿਆਣਾ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ 6 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਐਸਟੀਐਫ ਦੇ ਲੁਧਿਆਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕੰਪਨੀ ਬਾਗ ਟਿੱਬਾ ਰੋਡ ਦੇ ਰਹਿਣ ਵਾਲੇ ਮੁਕੇਸ਼ ਸੈਣੀ ਉਰਫ ਗੰਜਾ ਵਜੋਂ ਹੋਈ l ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਚੋਂ 1 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਸ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਮੁਲਜ਼ਮ ਪਿਛਲੇ ਚਾਰ ਸਾਲ ਤੋਂ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ l ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜਮ ਇਸ ਵੇਲੇ ਵੀ ਆਪਣੇ ਗ੍ਰਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾਣ ਵਾਲਾ ਹੈ l

ਜਾਣਕਾਰੀ ਤੋਂ ਬਾਅਦ ਐਸਟੀਐਫ ਦੀ ਟੀਮ ਨੇ ਟਿੱਬਾ ਰੋਡ ਤੇ ਮੁਲਜ਼ਮ ਦੇ ਘਰ ਦੇ ਬਾਹਰੋਂ ਉਸ ਨੂੰ ਹਿਰਾਸਤ ਵਿੱਚ ਲਿਆ l ਪੁਲਿਸ ਨੇ ਜਦ ਉਸਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਤਾਂ ਬੈਗ ਚੋਂ 1 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ l ਮੁੱਢਲੀ ਪੜਤਾਲ ਦੇ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਮੁਕੇਸ਼ ਸੈਣੀ ਇਲਾਕੇ ਵਿੱਚ ਸੈਣੀ ਟੈਲੀਕਾਮ ਨਾਂ ਦੀ ਦੁਕਾਨ ਚਲਾਉਂਦਾ ਹੈ l ਉਹ ਪਿਛਲੇ ਕੁਝ ਸਮੇਂ ਤੋਂ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ ਅਤੇ ਉਸਦੇ ਖਿਲਾਫ ਨਸ਼ਾ ਤਸਕਰੀ ਦੇ ਪੰਜ ਅਤੇ ਕਤਲ ਦਾ ਇੱਕ ਮੁਕਦਮਾ ਦਰਜ ਹੈ l ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜਮ ਦਿਸੰਬਰ ਮਹੀਨੇ ਵਿੱਚ ਜਮਾਨਤ ਤੇ ਬਾਹਰ ਆਇਆ ਸੀ ਅਤੇ ਉਹ ਫਿਰ ਤੋਂ ਹੈਰੋਇਨ ਦੀ ਤਸਕਰੀ ਕਰਨ ਲੱਗ ਪਿਆ l ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੇ ਦੌਰਾਨ ਮੁਲਜ਼ਮ ਕੋਲੋਂ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈl

Comments


Logo-LudhianaPlusColorChange_edited.png
bottom of page