15/11/2024
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥॥
Comments