google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅੰਮ੍ਰਿਤਸਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੰਗਤ ਨੇ ਮੁਲਜ਼ਮ ਫੜ ਕੇ ਕੀਤਾ ਪੁਲਿਸ ਹਵਾਲੇ


20/12/2023

ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਫਤਿਹਗੜ੍ਹ ਸ਼ੁਕਰਚੱਕ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਮੁਲਜ਼ਮ ਨੇ ‘ਚੌਰ ਸਾਹਿਬ’ ਨੂੰ ਜ਼ਮੀਨ ’ਤੇ ਸੁੱਟ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਇਸ ਦੌਰਾਨ ਗੁਰਦੁਆਰੇ ਅੰਦਰ ਮੌਜੂਦ ਸੰਗਤ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਫਤਹਿਗੜ੍ਹ ਸ਼ੁਕਰਚੱਕ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਨਦੀਪ ਸਿੰਘ ਵਾਸੀ ਫਤਹਿਗੜ੍ਹ ਸ਼ੁਕਰਚੱਕ ਨੇ ਦੱਸਿਆ ਕਿ ਉਹ ਹਰ ਰੋਜ਼ ਪਿੰਡ ਫਤਹਿਗੜ੍ਹ ਸ਼ੁਕਰਚੱਕ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸੇਵਾ ਕਰਨ ਅਤੇ ਬਾਣੀ ਪੜ੍ਹਨ ਲਈ ਜਾਂਦਾ ਹੈ। 18 ਦਸੰਬਰ 2023 ਨੂੰ ਸ਼ਾਮ 6:15 ਵਜੇ ਉਹ ਗੁਰੂਦੁਆਰਾ ਸਾਹਿਬ ਵਿਖੇ ਬਾਣੀ ਪੜ੍ਹਨ ਲਈ ਗਏ। ਇਸ ਦੌਰਾਨ ਉਕਤ ਮੁਲਜਮ ਸੰਗਤ ਨਾਲ ਗੁਰਦੁਆਰਾ ਸਾਹਿਬ ਚਲਾ ਗਿਆ। ਅੰਦਰ ਵੜਦਿਆਂ ਹੀ ਉਸ ਨੇ ‘ਚੌਰ ਸਾਹਿਬ’ ਨੂੰ ਚੁੱਕ ਕੇ ਜ਼ਮੀਨ ’ਤੇ ਸੁੱਟ ਦਿੱਤਾ। ਚੌਰ ਸਾਹਿਬ ਨੂੰ ਪੈਰਾਂ ਨਾਲ ਮਸਲਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਥੇ ਇਕੱਠੀ ਹੋਈ ਸੰਗਤ ਨੇ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Comments


Logo-LudhianaPlusColorChange_edited.png
bottom of page