google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅਕਾਲੀ ਦਲ ਫਰਵਰੀ ’ਚ ਕੱਢੇਗਾ 'ਪੰਜਾਬ ਬਚਾਓ ਯਾਤਰਾ' , 117 ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ ਅਤੇ ਹਰੇਕ ਹਲਕੇ ਵਿਚ ਦੋ ਦਿਨ ਰਹੇਗੀ ਯਾਤਰਾ

04/01/2024

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ’ਚ ਉਤਸ਼ਾਹ ਭਰਨ ਅਤੇ ਆਪ ਸਰਕਾਰ ਨੂੰ ਘੇਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਇਕ ਫਰਵਰੀ ਤੋਂ ਸੂਬੇ ਵਿਚ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਨੇ ਇਹ ਫੈਸਲਾ ਅੱਜ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਤੋਂ 16 ਜਨਵਰੀ ਤੱਕ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ਆਪੇ ਗੁਰ ਚੇਲਾ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ।

ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਸੱਭ ਤੋਂ ਵੱਧ ਝੂਠ ਬੋਲਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੱਚੇ ਹਨ ਤਾਂ ਈਡੀ ਅੱਗੇ ਪੇਸ਼ ਹੋਣ ਤੋਂ ਕਿਊ ਭੱਜ ਰਹੇ ਹਨ। ਬਾਦਲ ਨੇ ਕਿਹਾ ਕਿ ਇਕ ਦਿਨ ਤਾਂ ਕੇਜਰੀਵਾਲ ਨੂੰ ਜੇਲ੍ਹ ਜਾਣਾ ਹੀ ਪਵੇਗਾ ਭਾਵੇਂ ਜਿੰਨਾ ਮਰਜ਼ੀ ਉਹ ਭੱਜ ਲੈਣ। ਕੋਰ ਕਮੇਟੀ ਵਿਚ ਲਏ ਗਏ ਫੈਸਲਿਆਂ ਦੇ ਸਨਮੁੱਖ ਦੱਸਿਆ ਕਿ ਕੋਰ ਕਮੇਟੀ ਨੇ ਕਿਸਾਨਾਂ, ਸਮਾਜ ਦੇ ਕਮਜ਼ੋਰ ਵਰਗਾਂ, ਵਪਾਰ ਅਤੇ ਉਦਯੋਗ, ਨੌਜਵਾਨਾਂ ਅਤੇ ਸਰਕਾਰੀ ਕਰਮਚਾਰੀਆਂ ਸਮੇਤ ਲੋਕਾਂ ਨਾਲ ਧੋਖਾ ਕਰਨ ਵਾਲੀ ‘ਆਪ’ ਸਰਕਾਰ ਦਾ ਪਰਦਾਫਾਸ਼ ਕਰਨ ਲਈ ਇਕ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ 117 ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ ਅਤੇ ਹਰੇਕ ਹਲਕੇ ਵਿਚ ਦੋ ਦਿਨ ਰਹੇਗੀ।

ਇਸੇ ਤਰ੍ਹਾਂ ਕਸਬਿਆਂ ਅਤੇ ਸ਼ਹਿਰਾਂ ਵਿਚ ਸੈਮੀਨਾਰ ਵੀ ਕੀਤੇ ਜਾਣਗੇ। ਸੈਮੀਨਾਰ ਵਿਚ ਸੰਘੀ ਢਾਂਚੇ, ਰਾਜਧਾਨੀ ਅਤੇ ਦਰਿਆਈ ਪਾਣੀਆਂ ਦੇ ਮੁੱਦੇ ਨੂੰ ਵਿਚਾਰਿਆ ਜਾਵੇਗਾ। ਮੀਟਿੰਗ ਵਿਚ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਹਰਚਰਨ ਸਿੰਘ ਬੈਂਸ ਦੇ ਅਧਾਰਿਤ ਸੈਮੀਨਾਰ ਕਰਵਾਉਣ ਲਈ ਕਮੇਟੀ ਗਠਿਤ ਕੀਤੀ ਗਈ।

ਮੀਟਿੰਗ ਵਿਚ ਸ਼ਾਮਲ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ 10 ਤੋਂ 16 ਜਨਵਰੀ ਤੱਕ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਦਮਦਮਾ ਸਾਹਿਬ ਤੱਕ ਆਪੇ ਗੁਰ ਚੇਲਾ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਾਰਟੀ ਦੇ ਐੱਸਸੀ ਅਤੇ ਬੀਸੀ ਵਿੰਗਾਂ ਤੋਂ ਇਲਾਵਾ ਯੂਥ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਵੱਲੋਂ ਲੋਕਾਂ ਨੂੰ ਮਾਰਚ ਸਬੰਧੀ ਜਾਗਰੂਕ ਕਰਨ ਲਈ ਮੀਟਿੰਗਾਂ ਕਰਨ, ਇਸਤਰੀ ਅਕਾਲੀ ਦਲ ਵੱਲੋਂ 12 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਗਿਆ ਅਤੇ 14 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਵੀ ਇਸੇ ਥਾਂ ’ਤੇ ਕਾਨਫਰੰਸ ਕਰੇਗਾ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਤੋਂ 16 ਜਨਵਰੀ ਤੱਕ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ਆਪੇ ਗੁਰ ਚੇਲਾ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ।

ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾ ਸੱਭ ਤੋਂ ਵੱਧ ਝੂਠ ਬੋਲਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੱਚੇ ਹਨ ਤਾਂ ਈਡੀ ਅੱਗੇ ਪੇਸ਼ ਹੋਣ ਤੋਂ ਕਿਊ ਭੱਜ ਰਹੇ ਹਨ। ਬਾਦਲ ਨੇ ਕਿਹਾ ਕਿ ਇਕ ਦਿਨ ਤਾਂ ਕੇਜਰੀਵਾਲ ਨੂੰ ਜੇਲ੍ਹ ਜਾਣਾ ਹੀ ਪਵੇਗਾ ਭਾਵੇਂ ਜਿੰਨਾ ਮਰਜ਼ੀ ਉਹ ਭੱਜ ਲੈਣ। ਕੋਰ ਕਮੇਟੀ ਵਿਚ ਲਏ ਗਏ ਫੈਸਲਿਆਂ ਦੇ ਸਨਮੁੱਖ ਦੱਸਿਆ ਕਿ ਕੋਰ ਕਮੇਟੀ ਨੇ ਕਿਸਾਨਾਂ, ਸਮਾਜ ਦੇ ਕਮਜ਼ੋਰ ਵਰਗਾਂ, ਵਪਾਰ ਅਤੇ ਉਦਯੋਗ, ਨੌਜਵਾਨਾਂ ਅਤੇ ਸਰਕਾਰੀ ਕਰਮਚਾਰੀਆਂ ਸਮੇਤ ਲੋਕਾਂ ਨਾਲ ਧੋਖਾ ਕਰਨ ਵਾਲੀ ‘ਆਪ’ ਸਰਕਾਰ ਦਾ ਪਰਦਾਫਾਸ਼ ਕਰਨ ਲਈ ਇਕ ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ 117 ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ ਅਤੇ ਹਰੇਕ ਹਲਕੇ ਵਿਚ ਦੋ ਦਿਨ ਰਹੇਗੀ।

ਇਸੇ ਤਰ੍ਹਾਂ ਕਸਬਿਆਂ ਅਤੇ ਸ਼ਹਿਰਾਂ ਵਿਚ ਸੈਮੀਨਾਰ ਵੀ ਕੀਤੇ ਜਾਣਗੇ। ਸੈਮੀਨਾਰ ਵਿਚ ਸੰਘੀ ਢਾਂਚੇ, ਰਾਜਧਾਨੀ ਅਤੇ ਦਰਿਆਈ ਪਾਣੀਆਂ ਦੇ ਮੁੱਦੇ ਨੂੰ ਵਿਚਾਰਿਆ ਜਾਵੇਗਾ। ਮੀਟਿੰਗ ਵਿਚ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਹਰਚਰਨ ਸਿੰਘ ਬੈਂਸ ਦੇ ਅਧਾਰਿਤ ਸੈਮੀਨਾਰ ਕਰਵਾਉਣ ਲਈ ਕਮੇਟੀ ਗਠਿਤ ਕੀਤੀ ਗਈ।

ਮੀਟਿੰਗ ਵਿਚ ਸ਼ਾਮਲ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ 10 ਤੋਂ 16 ਜਨਵਰੀ ਤੱਕ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਦਮਦਮਾ ਸਾਹਿਬ ਤੱਕ ਆਪੇ ਗੁਰ ਚੇਲਾ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਾਰਟੀ ਦੇ ਐੱਸਸੀ ਅਤੇ ਬੀਸੀ ਵਿੰਗਾਂ ਤੋਂ ਇਲਾਵਾ ਯੂਥ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਵੱਲੋਂ ਲੋਕਾਂ ਨੂੰ ਮਾਰਚ ਸਬੰਧੀ ਜਾਗਰੂਕ ਕਰਨ ਲਈ ਮੀਟਿੰਗਾਂ ਕਰਨ, ਇਸਤਰੀ ਅਕਾਲੀ ਦਲ ਵੱਲੋਂ 12 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਗਿਆ ਅਤੇ 14 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਵੀ ਇਸੇ ਥਾਂ ’ਤੇ ਕਾਨਫਰੰਸ ਕਰੇਗਾ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Comments

Logo-LudhianaPlusColorChange_edited.png
bottom of page