22/02/2024
ਭਾਰਤ ਦੇ ਅਮਰੀਕਾ ਵਿਚ ਲੰਮਾ ਸਮਾਂ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਸੇਵਾਮੁਕਤ ਹੋਣ ਤੋਂ ਬਾਅਦ ਗੁਰੂ ਨਗਰੀ ਪਹੁੰਚੇ। ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਚਰਚਾ ਹੈ ਕਿ ਤਰਨਜੀਤ ਸਿੰਘ ਸੰਧੂ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਦੇ ਸੰਭਾਵੀ ਉਮੀਦਵਾਰ ਹੋ ਸਕਦੇ ਹਨ।
ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਵੀ ਉਨ੍ਹਾਂ ਦਾ ਡਾ. ਕੁਲਜੀਤ ਸਿੰਘ ਔਜਲਾ ਤੇ ਹੋਰਨਾਂ ਵੱਲੋਂ ਸਵਾਗਤ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਤਰਨਜੀਤ ਸਿੰਘ ਸੰਧੂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ। ਸੰਧੂ ਨੇ ਉੱਚ ਅਹੁਦਿਆਂ ’ਤੇ ਮਿਲੀਆਂ ਸੇਵਾਵਾਂ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਚਰਚਾ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ ’ਚ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਸਕਦੀ ਹੈ। ਸੰਧੂ ਦੇ ਪਿਤਾ ਤੇਜਾ ਸਿੰਘ ਸਮੁੰਦਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਢੀ ਮੈਂਬਰਾਂ ਵਿੱਚੋਂ ਇਕ ਸਨ ਅਤੇ ਉਨ੍ਹਾਂ ਨੇ ਗੁਰਦੁਆਰਾ ਸੁਧਾਰ ਲਹਿਰ ਵਿਚ ਅਹਿਮ ਭੂਮਿਕਾ ਨਿਭਾਈ ਸੀ।
Comments