google-site-verification=ILda1dC6H-W6AIvmbNGGfu4HX55pqigU6f5bwsHOTeM
top of page

ਆਪ' ਆਗੂ ਤਰਸੇਮ ਸਿੰਘ ਭਿੰਡਰ ਬਣੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ


ਲੁਧਿਆਣਾ, 11 ਨਵੰਬਰ

ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ 10 ਇੰਪਰੂਵਮੈਂਟ ਟਰੱਸਟਾਂ ਵਿੱਚੋਂ ਅੱਜ ਛੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਸ. ਤਰਸੇਮ ਸਿੰਘ ਭਿੰਡਰ ਦੇ ਨਾਂ 'ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀ ਮੋਹਰ ਪਹਿਲਾਂ ਹੀ ਲੱਗੀ ਹੋਈ ਸੀ ਅਤੇ ਅੱਜ ਪੰਜਾਬ ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਚੋਣ ਪ੍ਰਚਾਰ ਸਬੰਧੀ ਸ ਤਰਸੇਮ ਸਿੰਘ ਭਿੰਡਰ ਆਪਣੇ ਸਾਥੀਆਂ ਸਮੇਤ ਗੁਜਰਾਤ ਲਈ ਰਵਾਨਾ ਹੋ ਗਏ ਹਨ ਅਤੇ ਉਹ ਚੇਅਰਮੈਨ ਵਜੋਂ 10 ਦਿਨਾਂ ਬਾਦ ਅਹੁਦਾ ਸੰਭਾਲ਼ਣਗੇ

ਇਸ ਸਬੰਧੀ ਜਦੋਂ ਭਿੰਡਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਗੁਜਰਾਤ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ ਅਤੇ ਉਥੋਂ ਵਾਪਸ ਆ ਕੇ ਆਪਣਾ ਚਾਰਜ ਸੰਭਾਲਣਗੇ। ਆਪਣੀ ਨਿਯੁਕਤੀ 'ਤੇ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

Comentarios


Logo-LudhianaPlusColorChange_edited.png
bottom of page